April 3, 2025

Punjab Speaks Team / Panjab
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਕੋਲ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਇਹ ਨਸ਼ਾ ਵਿਰੋਧੀ ਪੈਦਲ ਯਾਤਰਾ ਸ਼ੁਰੂ ਹੋਵੇਗੀ ਤੇ ਸ਼ਹੀਦਾਂ ਦੀ ਧਰਤੀ ਅੰਮ੍ਰਿਤਸਰ ਵਿਖੇ ਸਮਾਪਤ ਹੋਵੇਗੀ। ਇਸ ਮੌਕੇ 'ਤੇ ਉਹਨਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਖਾਣੀ ਚਾਹੀਦੀ ਹੈ ਤੇ ਅੱਗੇ ਵਧਣਾ ਚਾਹੀਦਾ ਹੈ।
ਇਸ ਮੌਕੇ 'ਤੇ ਉਹਨਾਂ ਕਿਹਾ ਕਿ ਨੌਜਵਾਨ ਨਸ਼ਿਆਂ ਕਾਰਨ ਕਮਜ਼ੋਰ ਹੁੰਦਾ ਜਾ ਰਿਹਾ ਹੈ। ਇਸ ਲਈ ਨਸ਼ਾ ਮੁਕਤ ਸਮਾਜ ਸਮੇਂ ਦੀ ਮੰਗ ਹੈ ਅਤੇ ਇਸ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ 'ਤੇ ਬੀਐਸਐਫ, ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ, ਲੈਂਡਪੋਟ ਅਥਾਰਟੀ ਆਫ ਇੰਡੀਆ, ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੀਆਂ ਸ਼ਖਸੀਅਤਾਂ ਹਾਜ਼ਰ ਸਨ।
Governor Gulab Chand Kataria Launches Anti Drugs Yatra From Kartarpur Corridor
