April 4, 2025

Punjab Speaks Team / Panjab
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਜਿਹੜੀ ਕਿਤਾਬਾਂ ਅਤੇ ਵਰਦੀਆਂ ਨੂੰ ਮਨਮਰਜ਼ੀ ਚੱਲ ਰਹੀ ਸੀ, ਹੁਣ ਉਸ ‘ਤੇ ਸਰਕਾਰ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟਵੀਟ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਕਿਤਾਬਾਂ ਅਤੇ ਵਰਦੀਆਂ ਨੂੰ ਲੈਕੇ ਕੀਤੀ ਜਾ ਰਹੀ ਮਨਮਰਜ਼ੀ ‘ਤੇ ਤੁਰੰਤ ਐਕਸ਼ਨ ਹੋਵੇਗਾ। ਇਸ ਦੇ ਲਈ ਹੁਣ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਈ ਜ਼ਿਲ੍ਹਿਆਂ ਤੋਂ ਵਰਦੀਆਂ ਨੂੰ ਲੈਕੇ ਸ਼ਿਕਾਇਤਾਂ ਮਿਲ ਰਹੀਆਂ ਸਨ। ਉੱਥੇ ਹੀ ਪਟਿਆਲਾ ਵਿੱਚ ਇਸ ਵੇਲੇ ਆਡਿਟ ਚੱਲ ਰਿਹਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਡੀਸੀ ਨੂੰ ਪਾਵਰ ਇਸ ਕਰਕੇ ਦਿੱਤੀ ਗਈ ਤਾਂ ਕਿ ਲੋਕਾਂ ਨੂੰ ਸ਼ਿਕਾਇਤ ਦੇ ਆਧਾਰ ‘ਤੇ ਨਿਪਟਾਰਾ ਮਿਲੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕੁਝ ਸਕੂਲਾਂ ਨੇ ਪਿਛਲੇ ਸਾਲ ਦੀਆਂ ਕਿਤਾਬਾਂ ਇਸ ਸਾਲ ਫਿਰ ਬਦਲ ਦਿੱਤੀਆਂ ਹਨ। ਜਦੋਂ ਕਿ ਅਸੀਂ 2023 ਵਿੱਚ ਫੈਸਲਾ ਕੀਤਾ ਸੀ ਕਿ ਵਿਦਿਆਰਥੀਆਂ ਨੂੰ ਸਿਰਫ਼ NCERT ਦੀਆਂ ਕਿਤਾਬਾਂ ਹੀ ਪੜ੍ਹਾਈਆਂ ਜਾਣਗੀਆਂ। ਕਈ ਇਲਾਕਿਆਂ ਵਿੱਚ ਵਰਦੀਆਂ ਸਬੰਧੀ ਵੀ ਸ਼ਿਕਾਇਤਾਂ ਆ ਰਹੀਆਂ ਹਨ। ਜਿਸ 'ਤੇ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਰਕਾਰ ਨੇ ਪੰਜਾਬ ਲਈ ਸਿਵਲ ਅਫਸਰਾਂ ਲਈ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਇਸਨੂੰ ਮਨਜ਼ੂਰੀ ਦੇ ਦਿੱਤੀ ਗਈ। ਅਸੀਂ ਪੰਜਾਬ ਦੇ ਸਾਰੇ ਆਈਏਐਸ, ਆਈਪੀਐਸ ਅਤੇ ਆਈਐਫਐਸ ਅਧਿਕਾਰੀਆਂ ਨੂੰ ਇੱਕ ਜ਼ਿੰਮੇਵਾਰੀ ਦੇ ਰਹੇ ਹਾਂ। ਕਿਉਂਕਿ ਉਹ ਸਭ ਤੋਂ ਔਖੇ ਇਮਤਿਹਾਨ ਪਾਸ ਕਰਕੇ ਇਸ ਅਹੁਦੇ 'ਤੇ ਪਹੁੰਚੇ ਹਨ। ਜਿਵੇਂ ਤੁਸੀਂ ਆਪਣੇ ਸੁਪਨੇ ਨੂੰ ਸਾਕਾਰ ਕੀਤਾ ਹੈ, ਉਸੇ ਤਰ੍ਹਾਂ ਤੁਹਾਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਮੈਂਟਰ ਬਣ ਕੇ ਇਸਨੂੰ ਸਾਕਾਰ ਕਰੋ।
Now The Punjab Government Has Issued A New Order Regarding Books And Uniforms Private Schools Will Not Be Able To Do As They Please
