April 8, 2025

Punjab Speaks Team / Panjab
ਪਿਛਲੇ ਦਿਨੀ ਬਰਨਾਲਾ ਦੇ ਧਨੋਲਾ ਦੀ ਅਨਾਜ ਮੰਡੀ ਵਿੱਚ ਵੱਡੀ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਿਰਕਤ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਦੀ ਤਬੀਅਤ ਖਰਾਬ ਹੋ ਗਈ ਤੇ ਉਹਨਾਂ ਨੂੰ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਅਭਿਮਨਯੂ ਕੋਹਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨੀ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਹਨਾਂ ਨੂੰ ਪ੍ਰਾਈਵੇਟ ਹਸਪਤਾਲ ਬਰਨਾਲਾ ਵਿੱਚ ਐਮਰਜੈਂਸੀ ਦਾਖਲ ਕਰਾਇਆ ਗਿਆ ਸੀ।
ਉਹਨਾਂ ਦੇ ਪੇਟ ਵਿੱਚ ਅਚਾਨਕ ਜ਼ਿਆਦਾ ਦਰਦ ਹੋਣ ਦੀ ਸਮੱਸਿਆ ਨੂੰ ਲੈ ਕੇ ਸਾਰੀ ਰਾਤ ਦਰਦ ਨਾਲ ਜੂਝਦੇ ਰਹੇ। ਸਵੇਰੇ 4 ਵਜੇ ਦੇ ਕਰੀਬ ਡਾਕਟਰਾਂ ਵੱਲੋਂ ਉਨਾਂ ਨੂੰ ਇੰਜੈਕਸ਼ਨ ਲਾਏ ਗਏ, ਅਲਟਰਾ ਸਾਊਂਟ ਅਤੇ ਟੈਸਟ ਵੀ ਕੀਤੇ ਜਾ ਰਹੇ ਹਨ। ਜਗਜੀਤ ਸਿੰਘ ਡੱਲੇਵਾਲ ਕਾਫੀ ਲੰਬੇ ਸਮੇਂ ਤੋਂ ਭੁੱਖ ਹੜਤਾਲ ਤੇ ਸਨ ਜਿਸ ਕਾਰਨ ਸਰੀਰ ਕਮਜ਼ੋਰ ਹੋ ਗਿਆ। ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਲਈ ਅਰਦਾਸ ਕਰਨ ਲਈ ਵੀ ਬੇਨਤੀ ਵੀ ਕੀਤੀ ।
Dallewal Is Undergoing Treatment At Bmc Hospital In Barnala His Health Improved After 5 Am
