April 8, 2025

Punjab Speaks Team / Panjab
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਅਰਦਾਸ ਕਰਕੇ ਇਕੱਤਰਤਾ ਦੀ ਸ਼ੁਰੂਆਤ ਕੀਤੀ।
ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਸ ਤੋਂ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਬੁੱਢਾ ਜੀ ਛਬੀਲ ਵਿਖੇ ਬਰਤਨ ਮਾਂਜਣ ਦੀ ਸੇਵਾ ਦੀ ਕੀਤੀ।
Jathedar Kuldeep Singh Gargaj Paid Obeisance At Sri Harmandir Sahib Before The Gathering Of The Five Singh Sahibs
