April 8, 2025

Punjab Speaks Team / Panjab
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੂਆਂ ਦਾ ਇਸ ਵਾਰ ਪਾਕਿਸਤਾਨੀ ਸਰਕਾਰ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਰਹੇਗਾ। ਕਿਉਂਕਿ ਇਸ ਵਾਰ ਦਿੱਲੀ ਸਥਿਤ ਪਾਕਿਸਤਾਨੀ ਹਾਈ ਕਮਿਸ਼ਨਰ ਨੇ ਅਪਲਾਈ ਕਰਨ ਵਾਲੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰ ਦਿੱਤਾ ਹੈ। ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1942 ਸ਼ਰਧਾਲੂਆਂ ਲਈ ਵੀਜ਼ੇ ਅਪਲਾਈ ਕੀਤੇ ਸਨ, ਜਿਹੜੇ ਸਾਰੇ ਦੇ ਸਾਰੇ ਮਨਜ਼ੂਰ ਹੋ ਗਏ ਹਨ।
ਇਸੇ ਤਰ੍ਹਾਂ ਖਾਲੜਾ ਮਿਸ਼ਨ ਕਮੇਟੀ ਵੱਲੋਂ ਜਾਣ ਵਾਲੇ 680, ਭਾਈ ਮਰਦਾਨਾ ਯਾਦਗਾਰੀ ਕਮੇਟੀ ਵੱਲੋਂ ਜਾਣ ਵਾਲੇ 700 ਤੇ ਨਨਕਾਣਾ ਸਾਹਿਬ ਯਾਤਰੀ ਜਥੇ ਦੇ 235 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਸ ਤਰ੍ਹਾਂ ਕੁਲ 4557 ਯਾਤਰੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਮਿਲੇ ਹਨ। ਜਦਕਿ ਇਸ ਤੋਂ ਪਹਿਲਾਂ ਪਹਿਲਾਂ ਕਈ ਵਾਰ ਇਕ ਹੀ ਪਰਿਵਾਰ ’ਚੋਂ ਇਕ ਮੈਂਬਰ ਨੂੰ ਵੀਜ਼ਾ ਮਿਲ ਜਾਂਦਾ ਸੀ ਤੇ ਦੂਜਾ ਰਹਿ ਜਾਂਦਾ ਸੀ। ਇਹ ਜਥੇ 10 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਣਗੇ। ਉੱਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ ’ਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤਣਗੇ।
Good News For Sikh Pilgrims For The First Time Pakistan Issues 100 Percent Visas On Baisakhi
