April 9, 2025

Punjab Speaks Team / Panjab
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਬੀਤੇ ਦਿਨੀਂ ਨਿਯੁਕਤ ਕੀਤੇ ਗਏ ਜਥੇਦਾਰ ਬਾਬਾ ਟੇਕ ਸਿੰਘ ਜੀ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਸਬ-ਆਫ਼ਿਸ ਭੋਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ।
Newly Appointed Jathedar Of Takht Sri Damdama Sahib Talwandi Sabo Baba Tek Singh Assumed Service
