ਹੁਣ 6 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਪਹਿਲੀ ਜਮਾਤ 'ਚ ਦਾਖ਼ਲਾ, ਹਾਈ ਕੋਰਟ ਨੇ ਸਰਕਾਰ ਨੂੰ ਦਿੱਤਾ ਇਹ ਹੁਕਮ
April 12, 2025

Punjab Speaks Team / Panjab
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ 'ਚ ਪਹਿਲੀ ਜਮਾਤ 'ਚ ਦਾਖਲੇ ਲਈ ਘੱਟੋ-ਘੱਟ ਉਮਰ ਛੇ ਸਾਲ ਨਿਰਧਾਰਤ ਕਰ ਦਿੱਤੀ ਹੈ। ਕੋਰਟ ਨੇ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ 'ਚ ਕੀਤੀ ਗਈ ਉਸ ਵਿਵਸਥਾ ਨੂੰ ਸੋਧੇ, ਜੋ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੀ ਪਹਿਲੀ ਜਮਾਤ 'ਚ ਦਾਖਲਾ ਦੇਣ ਦੀ ਇਜਾਜ਼ਤ ਦਿੰਦੀ ਹੈ।
ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਸਾਫ ਕੀਤਾ ਕਿ ਹਰਿਆਣਾ ਦੇ ਰਾਈਟ ਟੂ ਫ੍ਰੀ ਐਂਡ ਕੰਪਲਸਰੀ ਐਜੂਕੇਸ਼ਨ ਨਿਯਮ, 2011 ਦੀ ਇਹ ਵਿਵਸਥਾ, ਜਿਸ ਵਿਚ ਪੰਜ ਤੋਂ ਛੇ ਸਾਲ ਦੇ ਬੱਚਿਆਂ ਨੂੰ ਪਹਿਲੀ ਜਮਾਤ 'ਚ ਦਾਖਲਾ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ, ਉਹ 2009 ਦੇ ਰਾਈਟ ਟੂ ਐਜੂਕੇਸ਼ਨ ਐਕਟ ਅਤੇ 2020 ਦੀ ਰਾਸ਼ਟਰੀ ਸਿੱਖਿਆ ਨੀਤੀ ਦੇ ਖ਼ਿਲਾਫ਼ ਹੈ।
Now Admission To First Class Will Not Be Before 6 Years High Court Has Given This Order To The Government
Recommended News

Trending
Punjab Speaks/Punjab
Just Now