ਲੁਧਿਆਣਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਇਸ ਦਿੱਗਜ਼ 'ਤੇ ਖੇਡਿਆ ਦਾਅ਼
April 17, 2025

Punjab Speaks Team / Panjab
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ-ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਪਰਉਪੁਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਦੱਸਣਾ ਬਣਦਾ ਹੈ ਕਿ ਵਿਧਾਨ ਸਭਾ ਹਲਕਾ ਪੱਛਮੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੇ ਅਕਾਲ ਚਲਾਣਾ ਕਰਨ ਤੋਂ ਬਾਅਦ ਇਹ ਹਲਕਾ ਖਾਲੀ ਹੋਇਆ ਸੀ। ਜਿੱਥੇ ਹੁਣ ਜਲਦ ਉਪ ਚੋਣ ਹੋਣੀ ਹੈ, ਜਿਸ ਲਈ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਜਦੋਂ ਕਿ ਕਾਂਗਰਸ ਪਾਰਟੀ ਨੇ ਉਹਨਾਂ ਦੇ ਮੁਕਾਬਲੇ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ।
Shiromani Akali Dal Announces Candidate For Ludhiana By Election Bets On This Veteran
Recommended News

Trending
Punjab Speaks/Punjab
Just Now