April 17, 2025

Punjab Speaks Team / Panjab
ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਬਾਦਸ਼ਾਹਪੁਰ ਨੇੜੇ ਸਵੇਰੇ ਤੜਕਸਾਰ ਅਣਪਛਾਤੇ ਵਾਹਨ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਮ੍ਰਿਤਕ ਪਤੀ-ਪਤਨੀ ਦੇ ਪਰਿਵਾਰਕ ਮੈਂਬਰ ਸੋਨੂੰ ਨੇ ਦੱਸਿਆ ਕਿ ਸਵੇਰੇ ਐਂਬੂਲੈਂਸ ਵਾਲੇ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਲਾਂਬੜੇ ਨੇੜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਐਕਸੀਡੈਂਟ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਾਣਕਾਰੀ ਮਿਲਦੇ ਹੀ ਤੁਰੰਤ ਉਹ ਮੌਕੇ 'ਤੇ ਪਹੁੰਚੇ। ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਪਤੀ-ਪਤਨੀ ਜੋ ਜਲੰਧਰ ਤੋਂ ਨਕੋਦਰ ਧਾਰਮਿਕ ਸਥਾਨ 'ਤੇ ਜਾ ਰਹੇ ਸਨ।
ਜਦੋਂ ਪਿੰਡ ਬਾਦਸ਼ਾਹਪੁਰ ਆਲੂ ਕੇਂਦਰ ਫਾਰਮ ਦੇ ਮੋਹਰੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਵੱਲੋਂ ਉਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ। ਜਿਸ ਦੌਰਾਨ ਸੜਕ ਹਾਦਸਾ ਵਾਪਰ ਗਿਆ ਅਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਸੁਨੀਲ ਗੁਪਤਾ (45) ਪਤਨੀ ਮ੍ਰਿਤਕ ਰਵੀਨਾ ਗੁਪਤਾ (38) ਵਾਸੀ ਸੋਡਲ ਪ੍ਰੀਤ ਨਗਰ ਜਲੰਧਰ ਦੇ ਰਹਿਣ ਵਾਲੇ ਹਨ। ਉਨ੍ਹਾਂ ਵੱਲੋਂ ਥਾਣਾ ਲਾਂਬੜਾ ਐਸਐਚਓ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਕਾਰ ਚਾਲਕ ਨੂੰ ਫੜਨ ਦੀ ਅਪੀਲ ਕੀਤੀ ਗਈ।ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਐਸਐਚਓ ਲਾਂਬੜਾ ਪੰਕਸ਼ ਕੁਮਾਰ ਵੱਲੋਂ ਉਨ੍ਹਾਂ ਨੂੰ ਕਾਰ ਚਾਲਕ ਨੂੰ ਜਲਦ ਤੋਂ ਜਲਦ ਫੜਨ ਦਾ ਅਨੁਸ਼ਾਸਨ ਦਵਾਇਆ ਗਿਆ ਹੈ।
Husband And Wife Die In Road Accident On Jalandhar Nakodar Highway Speeding Vehicle Hits Motorcycle
