April 18, 2025

ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ 1 ਮਈ ਨੂੰ ਮੁੜ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਪੱਪਲਪ੍ਰੀਤ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈਕੇ ਪਹੁੰਚੇ ਸੀ, ਜਿਸ ਤੋਂ ਬਾਅਦ ਪੱਪਲਪ੍ਰੀਤ ਸਿੰਘ ਦਾ ਪੁਲਿਸ ਨੂੰ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਸੀ, ਹੁਣ ਫਿਰ ਪੁਲਿਸ ਨੇ ਉਨ੍ਹਾਂ ਦਾ 14 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਹੇ ਸੀ ਤੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ।
Amritpal Singh S Associate Papalpreet Singh Sent To 14 Day Judicial Custody By The Court
