April 19, 2025

Punjab Speaks Team / Panjab
ਅਮਰੀਕੀ ਸਰਕਾਰ ਨੇ ਹਾਲ ਹੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਰੁੱਧ ਕਾਰਵਾਈ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵਿਦਿਆਰਥੀ ਵੀਜ਼ਾ ਧਾਰਕਾਂ ਦੀ ਪਛਾਣ ਤੇ ਜਾਂਚ ਲਈ ਕੈਚ ਐਂਡ ਰਿਵੋਕ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਕਾਰਵਾਈ ਤੋਂ ਬਾਅਦ, ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਵਿਦਿਆਰਥੀ ਹਨ। ਅਮਰੀਕਾ ਵਿਚ F-1 ਵੀਜ਼ਾ ਵਾਲੇ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਜਾ ਰਹੇ ਹਨ।
ਅਮਰੀਕੀ ਸਰਕਾਰ ਨੇ ਹਾਲ ਹੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਰੁੱਧ ਕਾਰਵਾਈ ਕੀਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵਿਦਿਆਰਥੀ ਵੀਜ਼ਾ ਧਾਰਕਾਂ ਦੀ ਪਛਾਣ ਤੇ ਜਾਂਚ ਕਰਨ ਲਈ ਇਕ "ਕੈਚ ਐਂਡ ਰਿਵੋਕ" ਪ੍ਰੋਗਰਾਮ ਦਾ ਐਲਾਨ ਕੀਤਾ, ਜਿਸ ਵਿਚ ਯਹੂਦੀ ਵਿਰੋਧੀ ਜਾਂ ਫਲਸਤੀਨੀਆਂ ਤੇ ਹਮਾਸ ਦੇ ਸਮਰਥਨ ਦੇ ਸਬੂਤਾਂ ਲਈ ਉਨ੍ਹਾਂ ਦੇ ਸੋਸ਼ਲ ਮੀਡੀਆ ਦੀ ਨਿਗਰਾਨੀ ਕਰਨਾ ਸ਼ਾਮਲ ਹੈ। ਇਸ ਕਾਰਵਾਈ ਤੋਂ ਬਾਅਦ, ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਵਿਦਿਆਰਥੀ ਹਨ। ਅਮੈਰੀਕਨ ਲਾਇਰਜ਼ ਐਸੋਸੀਏਸ਼ਨ (AILA) ਦੀ ਇਕ ਰਿਪੋਰਟ ਦੇ ਅਨੁਸਾਰ, ਸੰਗਠਨ ਦੁਆਰਾ ਹਾਲ ਹੀ ਵਿਚ ਇਕੱਠੇ ਕੀਤੇ 327 ਵੀਜ਼ਾ ਰੱਦ ਕਰਨ ਦੇ ਮਾਮਲਿਆਂ ਵਿਚੋਂ ਅੱਧੇ ਭਾਰਤੀ ਵਿਦਿਆਰਥੀਆਂ ਦੇ ਸਨ।
50 Of Visas Cancelled In Us Are Of Indian Students Pakistan Is Second Strict Guidelines Issued
