May 7, 2025

Punjab Speaks Team / Panjab
ਪੰਜਾਬ ਦੇ ਮਸ਼ਹੂਰ ਅਦਾਕਾਰ ਕਰਤਾਰ ਚੀਮਾ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਰਤਾਰ ਚੀਮਾ ਦੇ ਪਿਤਾ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਚੀਮਾ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸੁਨਾਮ ਵਿਖੇ ਕੀਤਾ ਜਾ ਰਿਹਾ ਹੈ। ਉਥੇ ਹੀ ਕਰਤਾਰ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ, ''ਵਾਹਿਗੁਰੂ ਜੀ ਹੁਣ ਮੈਂ ਡੈਡੀ ਕਿਹ ਨੂੰ ਕਹਿਣਾ।''ਜਾਣਕਾਰੀ ਅਨੁਸਾਰ, ਉਹ ਆਪਣੇ ਜੱਦੀ ਪਿੰਡ ਮੋਰਾਂਵਾਲੀ 'ਚ ਘਰ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਿਕਲੇ ਸਨ। ਇਸ ਦੌਰਾਨ ਪਟਿਆਲਾ ਸਾਈਡ ਤੋਂ ਆ ਰਹੀ ਇਕ ਕਾਰ ਨੇ ਅਚਾਨਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚਲਦਿਆ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਰੱਖਿਆ ਗਿਆ ਸੀ।
Mourning Engulfs The House Of Famous Punjabi Actor Kartar Cheema Father Dies In Road Accident
