Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ
January 5, 2026
All-Citizens-Of-Punjab-Will-Get-

Punjab Speaks Team / Panjab

ਬਟਾਲਾ, 5 ਜਨਵਰੀ 2026 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ’ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ।

ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।

All Citizens Of Punjab Will Get Health Insurance Facility Of Rs 10 Lakh Every Year MLA Sherry Kalsi


Recommended News
Punjab Speaks ad image
Trending
Just Now