Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪਾਵਨ ਸਰੂਪ ਮਾਮਲਾ: SGPC ਦਾ ਸਪਸ਼ਟ ਐਲਾਨ—ਪੁਲਿਸ ਨੂੰ ਨਾ ਰਿਕਾਰਡ, ਨਾ ਸਹਿਯੋਗ; ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੀ ਅੰਤਿਮ
January 7, 2026
Holy-Saroop-Case-SGPC-s-Clear-St

Punjab Speaks Team / Panjab

ਅੰਮ੍ਰਿਤਸਰ, 07 ਜਨਵਰੀ 2026 :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਸਬੰਧੀ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਤੇ ਸਰਕਾਰ ਵਿਚਕਾਰ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਐੱਸਜੀਪੀਸੀ ਨੇ ਸਪੱਸ਼ਟ ਕਿਹਾ ਹੈ ਕਿ ਉਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਅੰਤਿਮ ਹੈ। ਇਸ ਲਈ ਕਮੇਟੀ ਇਸ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਜਾਂ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦੇਵੇਗੀ ਤੇ ਨਾ ਹੀ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਏਗੀ। ਇਹ ਫ਼ੈਸਲਾ ਸੋਮਵਾਰ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ’ਚ ਕਮੇਟੀ ਦੇ ਅਧਿਕਾਰੀਆਂ ਦੀ ਹੋਈ ਅਹਿਮ ਬੈਠਕ ਦੌਰਾਨ ਲਿਆ ਗਿਆ।

ਬੈਠਕ ਤੋਂ ਬਾਅਦ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਮੁੱਚੇ ਮਾਮਲੇ ’ਤੇ ਸਿੱਖ ਸੰਸਥਾ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ’ਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਕਾਰਵਾਈ ਮੁਕੰਮਲ ਕਰ ਚੁੱਕੀ ਹੈ। ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਿਮ ਹੈ, ਜਿਸ ਮੁਤਾਬਕ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ। ਸਕੱਤਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਤੇ ਰਿਕਾਰਡ ’ਚ ਹੇਰ-ਫੇਰ ਕਰਨ ਵਾਲੇ ਸਿੱਧੇ ਤੌਰ ’ਤੇ ਤਿੰਨ ਮੁਲਾਜ਼ਮ ਕੰਵਲਜੀਤ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਸਨ। ਇਨ੍ਹਾਂ ਨੇ ਆਪਣੀ ਲਾਲਸਾ ਖ਼ਾਤਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਨੂੰ ਬਦਨਾਮ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਧਾਨ ਅਨੁਸਾਰ ਜਦੋਂ ਸ਼ਰਧਾਲੂ ਜਾਂ ਗੁਰਦੁਆਰਾ ਕਮੇਟੀਆਂ ਪਾਵਨ ਸਰੂਪਾਂ ਦੀ ਮੰਗ ਕਰਦੇ ਹਨ ਤਾਂ ਨਿਯਮਾਂ ਅਨੁਸਾਰ ਪ੍ਰਚਾਰਕ ਦੀ ਪੜਤਾਲ ਰਿਪੋਰਟ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਿਫਾਰਸ਼ ਬਾਅਦ ਸਕੱਤਰ ਪੱਧਰ ਦੇ ਅਧਿਕਾਰੀ ਇਸ ਦੀ ਪ੍ਰਵਾਨਗੀ ਦਿੰਦੇ ਹਨ। ਇਸ ਬਾਅਦ ਪਾਵਨ ਸਰੂਪ ਦੇਣ ਸਮੇਂ ਭੇਟਾ ਜਮ੍ਹਾਂ ਕਰ ਕੇ ਰਸੀਦ ਕੱਟੀ ਜਾਂਦੀ ਹੈ ਤੇ ਉਸ ਨੂੰ ਰਿਕਾਰਡ ’ਚ ਦਰਜ ਕੀਤਾ ਜਾਂਦਾ ਹੈ। ਇਸ ਮਾਮਲੇ ’ਚ ਪਬਲੀਕੇਸ਼ਨ ਵਿਭਾਗ ਵਿਖੇ ਤਾਇਨਾਤ ਤੱਤਕਾਲੀ ਮੁਲਾਜ਼ਮਾਂ ਨੇ ਇਹ ਜ਼ਿੰਮੇਵਾਰੀ ਨਹੀਂ ਨਿਭਾਈ। ਇਸ ਤਰ੍ਹਾਂ ਸਿੱਧੇ ਤੌਰ ’ਤੇ ਦੋਸ਼ੀ ਹੋਣ ਕਰਕੇ ਹੀ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਨ੍ਹਾਂ ਕਾਰਨ ਕਈ ਵੱਡੇ ਅਧਿਕਾਰੀਆਂ ਨੂੰ ਪ੍ਰਬੰਧਕੀ ਤੌਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪਿਆ।

ਸਕੱਤਰ ਨੇ ਕਿਹਾ ਕਿ ਸਿੱਖ ਸੰਸਥਾ ਸਿੱਖ ਗੁਰਦੁਆਰਾ ਐਕਟ ਦੀ ਭਾਵਨਾ ਅਨੁਸਾਰ ਕਾਰਜ ਕਰਦੀ ਹੈ ਤੇ ਇਸ ਦੌਰਾਨ ਕੰਮ ਕਰਨ ਵਾਲੇ ਹਰ ਮੁਲਾਜ਼ਮ ਦੀ ਤੈਅ ਜ਼ਿੰਮਵਾਰੀ ਹੈ। ਜੇਕਰ ਉਸ ’ਚ ਕੋਈ ਅਵੱਗਿਆ ਕਰਦਾ ਹੈ ਤਾਂ ਉਸ ਖ਼ਿਲਾਫ਼ ਸੇਵਾ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨੀ ਸੰਸਥਾ ਦਾ ਆਪਣਾ ਅਧਿਕਾਰ ਹੈ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੰਜਾਬ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਨਿਰਆਧਾਰ ਬਿਆਨਬਾਜ਼ੀ ਨੂੰ ਵੀ ਸਿੱਖ ਸੰਸਥਾ ਨੂੰ ਜਾਣਬੁਝ ਕੇ ਬਦਨਾਮ ਕਰਨ ਵਾਲੀ ਹਰਕਤ ਕਰਾਰ ਦਿੱਤਾ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਮੀਡੀਆ ਨਾਲ ਗੱਲ ਕਰਦਿਆਂ ਇਹ ਖਿਆਲ ਨਹੀਂ ਰੱਖਿਆ ਕਿ ਉਨ੍ਹਾਂ ਦੇ ਸ਼ਬਦ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹਨ। ਮਨਮਰਜ਼ੀ ਦੀ ਬਿਆਨਬਾਜ਼ੀ ਨਾਲ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਤੇ ਆਭਾ ਨੂੰ ਭਾਰੀ ਢਾਹ ਲਗਾਈ ਜਾ ਰਹੀ ਹੈ। ਆਪ ਆਗੂ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸ ਪਾਵਨ ਸਰੂਪਾਂ ਦੇ ਸਬੰਧ ’ਚ ਇਕ ਡਾਇਰੀ ਹੈ, ਸੰਗਤ ’ਚ ਭੁਲੇਖਾ ਪੈਦਾ ਕਰਨ ਵਾਲੀ ਗੱਲ ਹੈ। ਅਜਿਹਾ ਕੋਈ ਵੀ ਵਿਧਾਨ ਨਹੀਂ ਹੈ, ਜਿਸ ਤਰ੍ਹਾਂ ਡਾਇਰੀ ਆਦਿ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਮੇਂ ’ਤੇ ਪਬਲੀਕੇਸ਼ਨ ਵਿਭਾਗ ਵਿਖੇ ਬਤੌਰ ਇੰਚਾਰਜ ਤੇ ਮੀਤ ਸਕੱਤਰ ਸੇਵਾ ਨਿਭਾਉਣ ਵਾਲੇ ਗੁਰਿੰਦਰ ਸਿੰਘ, ਗੁਰਨਾਮ ਸਿੰਘ ਤੇ ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪ ਦੇਣ ਲਈ ਡਾਇਰੀ ਜਾਂ ਪਰਚੀ ਦੀ ਕੋਈ ਵੀ ਵਿਵਸਥਾ ਨਹੀਂ ਹੈ। ਪਾਵਨ ਸਰੂਪਾਂ ਦੀ ਲਿਖਾ-ਪੜ੍ਹੀ ਵਿਭਾਗੀ ਲੈਜਰਾਂ ’ਚ ਹੀ ਕੀਤੀ ਜਾਂਦੀ ਹੈ ਤੇ ਭੇਟਾ ਦੀ ਰਸੀਦ ਕੱਟੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਲੈਣ ਤੋਂ ਗੁਰੇਜ ਕਰੇ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਗਈ ਜਾਂਚ ਅਨੁਸਾਰ ਇਸ ਸੰਜੀਦਾ ਮਾਮਲੇ ’ਤੇ ਸਿੱਖ ਸੰਸਥਾ ਵੱਲੋਂ ਆਪਣੀ ਕਾਰਵਾਈ ਕਰਨ ਮੌਕੇ ਕੋਈ ਢਿੱਲ ਨਹੀਂ ਵਰਤੀ ਗਈ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ, ਜਿਸ ਬਾਰੇ ਸਰਕਾਰ ਨੂੰ ਸਮਝਣਾ ਚਾਹੀਦਾ ਹੈ।

ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸਤਬੀਰ ਸਿੰਘ ਧਾਮੀ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਸਕੱਤਰ ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ, ਪਬਲੀਸਿਟੀ ਅਸਿਸਟੈਂਟ ਜਗਤਾਰ ਸਿੰਘ ਖੋਦੇਬੇਟ ਆਦਿ ਹਾਜ਼ਰ ਸਨ।

Holy Saroop Case SGPC s Clear Statement No Record No Cooperation To The Police Sri Akal Takht Sahib s Order Is Final


Recommended News
Punjab Speaks ad image
Trending
Just Now