January 20, 2026
Punjab Speaks Team / Panjab
ਨੰਗਲ/ਸ੍ਰੀ ਅਨੰਦਪੁਰ ਸਾਹਿਬ 20 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਫੇਜ਼–2” ਮੁਹਿੰਮ ਸੂਬੇ ਭਰ ਵਿੱਚ ਵਿਆਪਕ ਪੱਧਰ ’ਤੇ ਜਾਰੀ ਹੈ। ਇਸ ਮੁਹਿੰਮ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਇਸ ਕੜੀ ਤਹਿਤ ਅੱਜ ਹਰਸਾਬੇਲਾ, ਦੜੋਲੀ ਲੋਅਰ, ਨਿਮੋਹ ਅੱਪਰ, ਕੀਰਤਪੁਰ ਸਾਹਿਬ ਵਾਰਡ ਨੰਬਰ 7, ਬੜਾ ਪਿੰਡ ਅੱਪਰ, ਦਿਵਾੜੀ, ਮਾਂਗੇਵਾਲ, ਪੱਸੀਵਾਲ, ਮੋਜੋਵਾਲ, ਅਨੰਦਪੁਰ ਸਾਹਿਬ ਵਾਰਡ ਨੰਬਰ 55, ਝਿੰਜੜੀ ਲੋਅਰ, ਲੰਮਲੈਹੜੀ ਅਤੇ ਮੱਸੇਵਾਲ ਸਮੇਤ ਕਈ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕਰਵਾਈਆਂ ਗਈਆਂ। ਇਨ੍ਹਾਂ ਯਾਤਰਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਦੂਸ਼ਪਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੀ ਕੋਸ਼ਿਸ਼ ਕਰਨ ਦਾ ਸੱਦਾ ਦਿੱਤਾ ਗਿਆ।
ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਦੇ ਲੋਕ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਦੀ ਸਰਗਰਮ ਭਾਗੀਦਾਰੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ।
ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਿਅਕਤੀ ਇਸ ਮੁਹਿੰਮ ਨਾਲ ਨਹੀਂ ਜੁੜਦਾ, ਤਦ ਤੱਕ ਨਸ਼ਾ ਮੁਕਤ ਪੰਜਾਬ ਦਾ ਟੀਚਾ ਪੂਰਾ ਨਹੀਂ ਹੋ ਸਕਦਾ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮਹਾਨ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣੇ ਆਸ-ਪਾਸ ਨਸ਼ਾ ਫੈਲਾਉਣ ਵਾਲੇ ਤੱਤਾਂ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਕੇ ਸਹਿਯੋਗ ਕਰਨ।
Punjab Government Launches Phase 2 Campaign Against War Drugs On A Large Scale