January 21, 2026
Punjab Speaks Team / Panjab
ਬਟਾਲਾ, 21 ਜਨਵਰੀ 2026 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਜਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
ਐੱਸ.ਡੀ.ਐੱਮ ਬਟਾਲਾ ਗੁਰਮੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬਟਾਲੇ ਦੀ ਵਾਰਡ ਨੰਬਰ1,10,11,12ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਇਸ ਮੌਕੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੋਸਟਰ ਵੀ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਵੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀਆਂ ਜਾ ਰਹੀਆਂ ਹਨ,ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ98991-00002ਨੰਬਰ ਜਾਰੀ ਕੀਤਾ ਗਿਆ ਹੈ,ਜਿਸ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਪ੍ਰਧਾਨ ਵੀਨੂੰ ਕਾਹਲੋਂ, ਲੰਬੜਦਾਰ ਬਲਵਿੰਦਰ ਸਿੰਘ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।
Under The Directions Of Deputy Commissioner Gurdaspur Awareness Rallies Against Drugs Were Held In The District Under The Second Phase Of The War Against Drugs Campaign