January 23, 2026
Punjab Speaks Team / Panjab
ਮਾਲੇਰਕੋਟਲਾ 23 ਜਨਵਰੀ-
ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।
ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2026 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਆ ਸੰਹਿਤਾ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
District Magistrate Orders Ban On Flying Drones Within Malerkotla District Limits