Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
CTET ਵਿਵਾਦ ਗਰਮਾਇਆ: ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦੇ ਦੋਸ਼, SGPC ਵੱਲੋਂ ਜਾਂਚ ਦੇ ਹੁਕਮ
February 9, 2026
CTET-Controversy-Heats-Up-Allega

Punjab Speaks Team / Panjab

ਅੰਮ੍ਰਿਤਸਰ , 09 ਫਰਵਰੀ 2026 :- ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

CTET Controversy Heats Up Allegations Of Discrimination Against Sikh Candidates SGPC Orders Inquiry


Recommended News
Punjab Speaks ad image
Trending
Just Now