Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮੋਗਾ ‘ਚ ਭਿਆਨਕ ਹਾਦਸਾ: AAP ਰੈਲੀ ਕੋਲ ਬੇਕਾਬੂ ਬੱਸ ਦੀ ਟੱਕਰ, ASI ਸਮੇਤ ਤਿੰਨ ਪੁਲਿਸ ਕਰਮੀ ਜ਼ਖ਼ਮੀ
February 16, 2026
Horrific-Accident-In-Moga-Out-of

Punjab Speaks Team / Panjab

ਮੋਗਾ,16 ਫਰਵਰੀ 2026 :- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲ ਦੇ ਕੋਲ ਰੈਲੀ ਵਾਲੀ ਥਾਂ ‘ਤੇ ਸੋਮਵਾਰ ਸਵੇਰੇ ਸਰਕਾਰੀ ਪਾਰਕਿੰਗ ‘ਤੇ ਗੱਡੀਆਂ ਖੜ੍ਹੀਆਂ ਕਰਵਾ ਰਹੇ ਇੱਕ ਟ੍ਰੈਫਿਕ ਪੁਲਿਸ ਦੇ ਏਐੱਸਆਈ (ASI) ਸਮੇਤ ਇੱਕ ਨਿੱਜੀ ਕਾਰ ਵਿੱਚ ਸਵਾਰ ਹੋ ਕੇ ਆਈ ਮਹਿਲਾ ਮੁਲਾਜ਼ਮ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਮੋਗਾ ਤੋਂ ਚੱਲ ਕੇ ਲੁਧਿਆਣਾ ਜਾ ਰਹੀ ਇੱਕ ਪ੍ਰਾਈਵੇਟ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਸ ਟੱਕਰ ਦੌਰਾਨ ਜਿੱਥੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਉੱਥੇ ਹੀ ਇੱਕ ਮਹਿਲਾ ਪੁਲਿਸ ਮੁਲਾਜ਼ਮ ਸਮੇਤ ਤਿੰਨ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

AAP ਰੈਲੀ ਵਾਲੀ ਥਾਂ ਨੇੜੇ ਹੋਇਆ ਹਾਦਸਾ

ਘਟਨਾ ਵਾਲੀ ਥਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਿਲੀ ਚਾਹਲ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਰੈਲੀ ਹੋ ਰਹੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤਾਇਨਾਤ ਕੀਤਾ ਗਿਆ ਹੈ। ਰੈਲੀ ਵਾਲੀ ਥਾਂ ਨੇੜੇ ਪੁਲਿਸ ਮੁਲਾਜ਼ਮਾਂ ਦੀਆਂ ਗੱਡੀਆਂ ਖੜ੍ਹੀਆਂ ਕਰਨ ਲਈ ਇੱਕ ਵੀਆਈਪੀ ਪਾਰਕਿੰਗ ਬਣਾਈ ਗਈ ਹੈ, ਜਿੱਥੇ ਟ੍ਰੈਫਿਕ ਪੁਲਿਸ ਦੇ ਏਐੱਸਆਈ ਰਾਜਵਿੰਦਰ ਸਿੰਘ ਗੱਡੀਆਂ ਨੂੰ ਪਾਰਕਿੰਗ ਵਿੱਚ ਖੜ੍ਹਾ ਕਰਵਾ ਰਹੇ ਸਨ। ਇਸੇ ਦੌਰਾਨ ਜਲੰਧਰ ਤੋਂ ਮਹਿਲਾ ਹੈੱਡ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਕਾਰ ਵਿੱਚ ਸਵਾਰ ਹੋ ਕੇ ਪਾਰਕਿੰਗ ਵਾਲੀ ਥਾਂ ਕੋਲ ਪਹੁੰਚੇ ਅਤੇ ਗੱਡੀ ਨੂੰ ਪਾਰਕਿੰਗ ਵਿੱਚ ਖੜ੍ਹਾ ਕਰਨ ਹੀ ਵਾਲੇ ਸਨ ਕਿ ਇਸ ਦੌਰਾਨ ਮੋਗਾ ਤੋਂ ਲੁਧਿਆਣਾ ਜਾ ਰਹੀ ਜੈਪੁਰ ਐਕਸਪ੍ਰੈਸ ਦੀ ਨਿੱਜੀ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਸ ਦੌਰਾਨ ਜਿੱਥੇ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਉੱਥੇ ਹੀ ਬੱਸ ਨੇ ਕੋਲ ਖੜ੍ਹੇ ਟ੍ਰੈਫਿਕ ਪੁਲਿਸ ਦੇ ਏਐੱਸਆਈ ਰਾਜਵਿੰਦਰ ਸਿੰਘ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਦੌਰਾਨ ਏਐੱਸਆਈ ਰਾਜਵਿੰਦਰ ਸਿੰਘ, ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਜ਼ਖ਼ਮੀ ਹੋ ਗਏ।

ਦੂਜੇ ਪਾਸੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁੱਟ ਗਏ ਹਨ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

Horrific Accident In Moga Out of control Bus Collides With AAP Rally Three Police Personnel Including ASI Injured


Recommended News
Punjab Speaks ad image
Trending
Just Now