Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਅਦਾਲਤ ’ਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਸੁਖਬੀਰ ਬਾਦਲ ਵੱਲੋਂ ਅਰਜ਼ੀ ਦਾਇਰ
February 17, 2026
Sukhbir-Badal-Files-Application-

Punjab Speaks Team / Panjab

ਚੰਡੀਗੜ੍ਹ, 17 ਫਰਵਰੀ 2026 :- ਜ਼ਿਲ੍ਹਾ ਅਦਾਲਤ ’ਚ ਚੱਲ ਰਹੇ ਰਾਜਿੰਦਰ ਸਿੰਘ ਬਨਾਮ ਸੁਖਬੀਰ ਸਿੰਘ ਬਾਦਲ ਤੇ ਹੋਰ ਮਾਮਲੇ ’ਚ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ’ਚ ਕਿਹਾ ਗਿਆ ਕਿ ਮਾਮਲਾ ਅੱਜ ਸੁਣਵਾਈ ਲਈ ਲੱਗਿਆ ਹੋਇਆ ਹੈ ਪਰ ਮੁਲਜ਼ਮ ਦਾ ਪਿੰਡ ਬਾਦਲ ’ਚ ਹੋਣ ਵਾਲੀ ਪਹਿਲਾਂ ਤੋਂ ਨਿਰਧਾਰਿਤ ਇਕ ਮਹੱਤਵਪੂਰਨ ਮੀਟਿੰਗ ’ਚ ਸ਼ਾਮਲ ਹੋਣਾ ਲਾਜ਼ਮੀ ਹੈ। ਅਰਜ਼ੀ ਮੁਤਾਬਕ ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹੋਰ ਪ੍ਰਮੁੱਖ ਵਿਅਕਤੀ ਪੰਜਾਬ ਨਾਲ ਸੰਬੰਧਤ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨਗੇ। ਅਰਜ਼ੀ ’ਚ ਇਹ ਵੀ ਦਰਸਾਇਆ ਗਿਆ ਕਿ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਰਾਜਾਂ ਤੋਂ ਵੱਡੀ ਗਿਣਤੀ ’ਚ ਲੋਕ ਮੀਟਿੰਗ ’ਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ, ਇਸ ਲਈ ਉਨ੍ਹਾਂ ਦਾ ਉੱਥੇ ਹੋਣਾ ਬੇਹੱਦ ਜ਼ਰੂਰੀ ਹੈ। ਅਰਜ਼ੀ ’ਚ ਅਦਾਲਤ ਨੂੰ ਭਰੋਸਾ ਦਿਵਾਇਆ ਗਿਆ ਕਿ ਮੁਲਜ਼ਮ ਅਗਲੀ ਤਰੀਕ ਨੂੰ ਹਰ ਹਾਲਤ ’ਚ ਪੇਸ਼ ਹੋਣਗੇ। ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਕੀਤੀ ਇਸ ਅਰਜ਼ੀ ’ਚ ਅਦਾਲਤ ਤੋਂ ਬੇਨਤੀ ਕੀਤੀ ਗਈ ਕਿ ਨਿਆਂ ਦੇ ਹਿਤ ’ਚ ਅੱਜ ਦੀ ਤਰੀਕ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਫ਼ਰਵਰੀ ਲਈ ਨਿਰਧਾਰਿਤ ਕਰ ਦਿੱਤੀ ਹੈ।


Sukhbir Badal Files Application For Exemption From Personal Appearance In Court


Recommended News
Punjab Speaks ad image
Trending
Just Now