Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਕਾਂਗਰਸ ‘ਚ ਅੰਦਰੂਨੀ ਟਕਰਾਅ — ਚੰਨੀ ਦੇ ਬਿਆਨ ਨਾਲ ਸਿਆਸੀ ਚਰਚਾ ਗਰਮ
February 18, 2026
Internal-Conflict-In-Congress-Po

Punjab Speaks Team / Panjab

ਨਵੀਂ ਦਿੱਲੀ ਚੰਡੀਗੜ੍ਹ, 18 ਫਰਵਰੀ 2026 :- ਬੇਸ਼ੱਕ ਕਾਂਗਰਸ ਪਾਰਟੀ ਲੀਡਰਸ਼ਿਪ ’ਚ ਇਕਜੁੱਟਤਾ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਸੀਨੀਅਰ ਆਗੂਆਂ ’ਚ ਇਕ ਦੂਜੇ ਪ੍ਰਤੀ ਮਤਭੇਦ ਬਰਕਰਾਰ ਹਨ ਅਤੇ ਇਕ ਦੂਜੇ ਨੂੰ ਠਿੱਬੀ ਲਾਉਣ ਲਈ ਕਈ ਮੌਕਾ ਨਹੀਂ ਗਵਾਉਣਾ ਚਾਹੁੰਦੇ। ਬੀਤੇ ਕੱਲ੍ਹ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਮੈਂਬਰ ਪਾਰਲੀਮੈਂਟ, ਜਿਲ੍ਹਾ ਪ੍ਰਧਾਨਾਂ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਆਗੂਆਂ ਨਾਲ ਕੀਤੀ ਮੀਟਿੰਗ ’ਚ ਕਈ ਆਗੂਆਂ ਨੇ ਦੱਬੀ ਅਵਾਜ਼ ’ਚ ਇਕ ਦੂਜੇ ’ਤੇ ਨਿਸ਼ਾਨਾ ਬਿੰਨਿਆਂ।

ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਆਗੂਆਂ ਨੇ ਤਾਂ ਇੱਥੋ ਤੱਕ ਕਹਿ ਦਿੱਤਾ ਕਿ ਇਕੱਲੇ-ਇਕੱਲੇ ਆਗੂਆਂ ਨਾਲ ਪੰਜ-ਪੰਜ ਮਿੰਟ ਮੀਟਿੰਗ ਕੀਤੀ ਜਾਵੇ ਤਾਂ ਜੋ ਜ਼ਮੀਨੀ ਹਕੀਕਤ ਪੇਸ਼ ਕੀਤੀ ਜਾ ਸਕੇ। ਆਗੂਆਂ ਨੇ ਦਲੀਲ ਦਿੱਤੀ ਕਿ ਜੋ ਰਿਪੋਰਟ ਜਾਂ ਕਹਾਣੀ ਦੱਸੀ ਜਾਂਦੀ ਹੈ ਉਹੋ ਅਸਲ ’ਚ ਠੀਕ ਨਹੀਂ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੈਂਬਰ ਪਾਰਲੀਮੈਂਟ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਟਿਕਟ ਨਾ ਦੇਣ ਜਾਂ ਚੋਣ ਨਾ ਲੜਾਉਣ ਦੀ ਗੱਲ ਕਹੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖਿਲਾਫ਼ ਗ਼ਲਤ ਪ੍ਰਾਪੇਗੰਢਾ ਕੀਤਾ ਜਾ ਰਿਹਾ। ਚੰਨੀ ਨੇ ਕਿਹਾ ਕਿ ਕਾਂਗਰਸ ਨੇ ਉਸ ਨੂੰ ਬਹੁਤ ਕੁੱਝ ਦਿੱਤਾ ਹੈ ਅਤੇ ਜੇਕਰ ਕਹੋ ਤਾਂ ਉਹ ਘਰ ਬੈਠ ਜਾਂਦਾ। ਚੰਨੀ ਨੇ ਉਸਦੀ ਵੀਡਿਓ ਲੀਕ ਕਰਨ ਦਾ ਝੋਰਾ ਵੀ ਕੀਤਾ। ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਵਰਕਰਾਂ, ਆਗੂਆਂ ਨਾਲ ਮੀਟਿੰਗ ’ਚ ਚੰਨੀ ਨੇ ਦਲਿਤਾਂ ਨੂੰ ਅਹੁਦੇ ਦੇਣ ਦੀ ਬਜਾਏ ਜੱਟਾਂ ਨੂੰ ਉਚ ਪਦਵੀਆਂ ਦੇਣ ਦੀ ਗੱਲ ਕੀਤੀ ਸੀ। ਇਹ ਵੀਡਿਓ ਵਾਇਰਲ ਹੋ ਗਈ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਸਨ।

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਗੱਲ ਚੱਲੀ ਤਾਂ ਉਸਨੇ ਕਿਹਾ ਕਿ ਉਹ ਦੁਖੀ ਹੋ ਕੇ ਭਾਜਪਾ ’ਚ ਗਏ ਸਨ। ਸਾਬਕਾ ਵਿਧਾਇਕ ਪਰਵਿੰਦਰ ਸਿੰਘ ਪਿੰਕੀ ਨੇ ਦਲੀਲ ਦਿੱਤੀ ਕਿ ਕੋਈ ਵੀ ਲੀਡਰ ਕਾਂਗਰਸ ਦੀ ਟਿਕਟ ਬਿਨਾਂ ਜਿੱਤਣ ਦੀ ਸਮਰੱਥਾ ਨਹੀਂ ਰੱਖਦਾ। ਇਸ ਲਈ ਸਾਰਿਆਂ ਨੂੰ ਮਿਲਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ।

ਸਾਬਕਾ ਕਾਂਗਰਸ ਪ੍ਰਧਾਨ ਸਮਸ਼ੇਰ ਸਿੰਘ ਦੂਲੋ ਨੇ ਵੀ ਆਗੂਆਂ ਨਾਲ ਵੱਖਰੇ ਤੌਰ ’ਤੇ ਪੰਜ ਪੰਜ ਮਿੰਟ ਗੱਲ ਕਰਨ ਦੇ ਸੁਝਾਅ ਦਾ ਸਮਰਥਨ ਕਰਦਿਆਂ ਦਲੀਲ ਦਿੱਤੀ ਕਿ ਵੱਡੀ ਮੀਟਿੰਗ ਵਿਚ ਜੇਕਰ ਕੋਈ ਗੱਲ ਕਹੀ ਜਾਵੇ ਤਾਂ ਕਿਸੇ ਨਾ ਕਿਸੇ ਨੂੰ ਦੁੱਖ ਲੱਗੇਗਾ। ਉਨ੍ਹਾਂ ਕਿਹਾ ਕਿ ਘੱਟੋ ਘੱਟ ਦੋ ਦਿਨ ਦੀ ਮੀਟਿੰਗ ਰੱਖੀ ਜਾਵੇ ਅਤੇ ਸਾਰੇ ਆਗੂਆਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।

ਜਾਣਕਾਰੀ ਅਨੁਸਾਰ ਮੀਟਿੰਗ ’ਚ ਆਉਣ ਵਾਲੇ ਦਿਨਾਂ ਵਿਚ ਰਾਹੁਲ ਗਾਂਧੀ ਦੀ ਰੈਲੀ ਕਰਵਾਉਣ ਅਤੇ ਪਾਰਟੀ ਦੇ ਯੂਥ ਵਿੰਗ ਦੀਆਂ ਚੋਣਾਂ ਨਾ ਕਰਵਾਉਣ ਦਾ ਵੀ ਸੁਝਾਅ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਕਰਵਾਉਣ ਦਾ ਇਹ ਠੀਕ ਵੇਲ਼ਾ ਨਹੀਂ ਹੈ। ਕਈ ਆਗੂਆਂ ਨੇ ਮਨਰੇਗਾ ਮੁੱਦੇ ’ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ ਦਾ ਸੁਝਾਅ ਦਿੱਤਾ। ਇਸੇ ਤਰ੍ਹਾਂ ਕਈ ਆਗੂਆਂ ਨੇ ਸੀਨੀਅਰ ਆਗੂਆਂ ਨਾਲ ਇਕੱਲੇ ਇਕੱਲੇ ਮੀਟਿੰਗ ਕਰਨ ਦਾ ਸੁਝਾਅ ਦਿੱਤਾ ਤਾਂ ਜ਼ਮੀਨੀ ਹਕੀਕਤ ਦਾ ਪਤਾ ਲੱਗ ਸਕੇ। ਦੱਸਿਆ ਜਾਂਦਾ ਹੈ ਕਿ ਕਈ ਆਗੂਆਂ ਨੇ ਕਿਹਾ ਕਿ ਲੋਕ ਅਗਲੀਆਂ ਚੋਣਾਂ ਵਿਚ ਕਾਂਗਰਸ ਦੇ ਆਉਣ (ਚੋਣ ਜਿੱਤਣ ) ਦੀ ਗੱਲ ਕਰ ਰਹੇ ਹਨ ਪਰ ਉਹ ਲੀਡਰਸ਼ਿਪ ਨੂੰ ਇਕੱਠੇ ਹੋਇਆ ਦੇਖਣਾ ਚਾਹੁੰਦੇ ਹਨ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਕਾਂਗਰਸ ਹਾਈਕਮਾਨ ਨੇ ਸੂਬੇ ਦੇ ਆਗੂਆਂ ਨੂੰ ਇਕੱਠਿਆ ਤੋਰਨ ’ਚ ਕਾਮਯਾਬ ਹੋਵੇਗੀ ਜਾਂ ਨਹੀਂ।

Internal Conflict In Congress Political Discussion Heats Up With Channi s Statement


Recommended News
Punjab Speaks ad image
Trending
Just Now