Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਖਾਲਿਸਤਾਨ ਦੇ ਨਾਂ ‘ਤੇ ਵੱਡੀ ਧਮਕੀ! CM ਦਫ਼ਤਰ ਅਤੇ ਚੰਡੀਗੜ੍ਹ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
February 19, 2026
Big-Threat-In-The-Name-Of-Khalis

Punjab Speaks Team / Panjab

ਚੰਡੀਗੜ੍ਹ, 19 ਫਰਵਰੀ 2026 :- ‘ਪੰਜਾਬ ਹੁਣ ਖਾਲਿਸਤਾਨ ਬਣ ਕੇ ਰਹੇਗਾ। ਪੰਜਾਬ ਸੀਐਮ (CM) ਦਫ਼ਤਰ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾ ਦਿਆਂਗੇ।’ ਵੀਰਵਾਰ ਨੂੰ ਅਜਿਹੀ ਇੱਕ ਧਮਕੀ ਭਰੀ ਈ-ਮੇਲ ਆਈ ਹੈ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਪੰਜਾਬ ਸਕੱਤਰੇਤ ਅਤੇ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਡੌਗ ਅਤੇ ਬੰਬ ਸਕੁਐਡ ਜਾਂਚ ਵਿੱਚ ਜੁਟੇ ਹੋਏ ਹਨ।

ਧਮਕੀ ਵਿੱਚ ਕਿਹਾ ਗਿਆ ਹੈ ਕਿ ਸੀਐਮ ਦਫ਼ਤਰ ਵਿੱਚ ਦੁਪਹਿਰ 2:11 ਵਜੇ ਅਤੇ ਚੰਡੀਗੜ੍ਹ ਕੋਰਟ ਵਿੱਚ 3:11 ਵਜੇ ਧਮਾਕਾ ਹੋਵੇਗਾ। ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਚੰਡੀਗੜ੍ਹ ਕੋਰਟ ਅਤੇ ਪੰਜਾਬ ਸਕੱਤਰੇਤ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਤੋਂ ਇਲਾਵਾ ਫੋਰਟਿਸ ਹਸਪਤਾਲ ਅਤੇ ਸਕੱਤਰੇਤ ਵਿੱਚ ਵੀ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਭਰੀਆਂ ਈ-ਮੇਲਾਂ ਦਾ ਆਈਪੀ (IP) ਐਡਰੈੱਸ ਵਿਦੇਸ਼ ਦਾ ਆਉਂਦਾ ਹੈ, ਜਿਸ ਕਾਰਨ ਧਮਕੀ ਦੇਣ ਵਾਲਿਆਂ ਤੱਕ ਪਹੁੰਚਣਾ ਮੁਸ਼ਕਿਲ ਹੋ ਰਿਹਾ ਹੈ।

Big Threat In The Name Of Khalistan Threat To Blow Up CM Office And Chandigarh Court With Bombs


Recommended News
Punjab Speaks ad image
Trending
Just Now