Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਿਕਾਇਤ ਨਿਵਾਰਣ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ
February 20, 2026
Cabinet-Minister-Barinder-Kumar-

Punjab Speaks Team / Panjab

ਲਹਿਰਾਗਾਗਾ, 20 ਫਰਵਰੀ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੁਣਨ ਤੇ ਹੱਲ ਕਰਨ ਲਈ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਵਿਸ਼ਾਲ ਸ਼ਿਕਾਇਤ ਨਿਵਾਰਣ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਪੰਜਾਬ, ਬਰਿੰਦਰ ਕੁਮਾਰ ਗੋਇਲ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਗਈਆਂ।

ਕੈਂਪ ਦੌਰਾਨ ਰਾਮਗੜ੍ਹ ਸੰਧੂਆਂ ਤੋਂ ਇਲਾਵਾ ਘੋੜੇਨਾਬ, ਸੇਖੂਵਾਸ, ਰੋੜੇਵਾਲਾ, ਭਾਈ ਕੀ ਪਿਸ਼ੋਰ, ਖਾਈ ਅਤੇ ਅੜਕਵਾਸ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਨਿਵਾਸੀਆਂ ਨੇ ਭਾਗ ਲਿਆ।

ਲੋਕਾਂ ਵੱਲੋਂ ਮਾਲ ਵਿਭਾਗ, ਪੀਣਯੋਗ ਪਾਣੀ, ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਬਿਜਲੀ ਸਪਲਾਈ, ਪੈਨਸ਼ਨ ਮਾਮਲੇ, ਸਿਹਤ ਸਮੇਤ ਵੱਖ ਵੱਖ ਵਿਭਾਗਾਂ ਨਾਲ ਜੁੜੀਆਂ ਸਮੱਸਿਆਵਾਂ ਸਬੰਧੀ ਅਰਜ਼ੀਆਂ ਪੇਸ਼ ਕੀਤੀਆਂ। ਕੈਬਨਿਟ ਮੰਤਰੀ ਨੇ ਹਰ ਇਕ ਸ਼ਿਕਾਇਤ ਨੂੰ ਧਿਆਨਪੂਰਵਕ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਰਹਿ ਗਈਆਂ ਅਰਜ਼ੀਆਂ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣਾ ਹੈ ਤਾਂ ਜੋ ਆਮ ਜਨਤਾ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਸ਼ਿਕਾਇਤ ਦਾ ਨਿਪਟਾਰਾ ਨਿਰਧਾਰਿਤ ਸਮਾਂ-ਸੀਮਾ ਅੰਦਰ ਯਕੀਨੀ ਬਣਾਇਆ ਜਾਵੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਰਕਾਰ ਅਤੇ ਲੋਕਾਂ ਦਰਮਿਆਨ ਸਿੱਧੇ ਸੰਪਰਕ ਦਾ ਮਜ਼ਬੂਤ ਸਾਧਨ ਹਨ, ਜਿਨ੍ਹਾਂ ਰਾਹੀਂ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਕਰਕੇ ਤਰਜੀਹ ਅਧਾਰ 'ਤੇ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਸਭ ਤੋਂ ਉੱਪਰ ਰੱਖਦਿਆਂ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਹਾਜ਼ਰ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਨੂੰ ਨਵੀਂ ਰਫ਼ਤਾਰ ਮਿਲੀ ਹੈ।

ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰ, ਵਰਕਰ, ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

Cabinet Minister Barinder Kumar Goyal Resolved People s Problems On The Spot In The Grievance Redressal Camp


Recommended News
Punjab Speaks ad image
Trending
Just Now