Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਹਰਿਆਣਾ ਨਾਲੋਂ ਅੱਧੀ ਤਨਖ਼ਾਹ ‘ਤੇ ਪੰਜਾਬ ਦੇ ਲਾਅ ਅਫ਼ਸਰ, ਹਾਈ ਕੋਰਟ ਨੇ ਜਤਾਈ ਚਿੰਤਾ
March 6, 2026
Punjab-Law-Officers-On-Half-Sala

Punjab Speaks Team / Panjab

ਚੰਡੀਗੜ੍ਹ, 06 ਮਾਰਚ 2026 :- ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ’ਚ ਕੰਮ ਕਰ ਰਹੇ ਕਾਨੂੰਨੀ ਅਧਿਕਾਰੀਆਂ ਨੂੰ ਹਰਿਆਣਾ ਦੇ ਹਮਰੁਤਬਾ ਅਧਿਕਾਰੀਆਂ ਦੇ ਮੁਕਾਬਲੇ ਕਾਫੀ ਘੱਟ ਤਨਖ਼ਾਹ ਮਿਲਣ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਦੋਹਾਂ ਸੂਬਿਆਂ ਦੇ ਐਡਵੋਕੇਟ ਜਨਰਲ ਦਫ਼ਤਰਾਂ ’ਚ ਬਰਾਬਰ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਤਨਖ਼ਾਹ ’ਚ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ। ਇਸ ’ਤੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਹਰਿਆਣਾ ਦੇ ਐਡਵੋਕੇਟ ਜਨਰਲ ਦਫ਼ਤਰ ’ਚ ਕੰਮ ਕਰ ਰਹੇ ਅਧਿਕਾਰੀਆਂ ਨੂੰ ਪੰਜਾਬ ਦੇ ਅਧਿਕਾਰੀਆਂ ਦੀ ਤੁਲਨਾ ’ਚ ਲਗਭਗ ਦੋ ਗੁਣਾ ਵੇਤਨ ਦਿੱਤਾ ਜਾ ਰਿਹਾ ਹੈ। ਇਸ ਫਰਕ ਨੂੰ ਦੇਖਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਆਪਣਾ ਸਪਸ਼ਟ ਰੁਖ ਦਰਸਾਉਣ ਲਈ ਕਿਹਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਅੱਗੇ ਦੀ ਸੁਣਵਾਈ ’ਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਦਾਲਤ ਦੇ ਸਾਹਮਣੇ ਹਾਜ਼ਰ ਹੋ ਕੇ ਇਸ ਵਿਸ਼ੇ ‘ਤੇ ਵਿਚਾਰ ਦੇਣ।

ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਦੱਸਿਆ ਗਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਜਿੱਥੇ ਲਗਭਗ ਡੇੜ ਲੱਖ ਰੁਪਏ ਮਹੀਨਾ ਮਿਲਦਾ ਹੈ, ਉਥੇ ਹਰਿਆਣਾ ਦੇ ਐਡਵੋਕੇਟ ਜਨਰਲ ਨੂੰ ਲਗਭਗ ਸਾਢੇ ਚਾਰ ਲੱਖ ਰੁਪਏ ਮਹੀਨਾਵਾਰ ਤਨਖਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਐਡਵੋਕੇਟ ਜਨਰਲ ਨੂੰ ਹਾਉਸ ਰੈਂਟ ਸਣੇ ਉਹ ਸਭ ਭੱਤੇ ਵੀ ਮਿਲਦੇ ਹਨ, ਜੋ ਸੂਬੇ ਦੇ ਕੈਬਿਨੇਟ ਮੰਤਰੀ ਨੂੰ ਦਿੱਤੇ ਜਾਂਦੇ ਹਨ।

Punjab Law Officers On Half Salary Than Haryana High Court Expresses Concern


Recommended News
Punjab Speaks ad image
Trending
Just Now