Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ, ਜ਼ਿਲ੍ਹਾ ਲੁਧਿਆਣਾ ਦੀਆਂ 100 ਮਹਿਲਾ ਉਦਮੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਨਮਾਨਿਤ
March 12, 2026
Event-Dedicated-To-International

Punjab Speaks Team / Panjab

ਲੁਧਿਆਣਾ, 11 ਮਾਰਚ:


ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਗੁਰੂ ਭਵਨ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਵੱਲੋਂ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਤੋਂ ਚੁਣ ਕੇ ਆਈਆਂ 100 ਮਹਿਲਾ ਉੱਦਮੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰ 'ਤੇ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਖੇਤ ਤੋਂ ਰਸੋਈ, ਸੇਵਾ ਤੋਂ ਸਵੈ-ਨਿਰਭਰਤਾ, ਡਿਜਿਟਲ ਦੀਦੀਆਂ, ਹਰਿਆਲੀ ਤੋਂ ਰੋਜ਼ਗਾਰ, ਪਹਿਲੀ ਪਛਾਣ, ਰੋਜ਼ਗਾਰ ਸਿਰਜਣਹਾਰ, ਕਲਾ ਸਿਰਜਣਹਾਰ, ਸਿਹਤ ਅਤੇ ਵੈਲਨੈਂਸ ਉੱਦਮੀ, ਸਿੱਖਿਆ ਅਤੇ ਸਿਖਲਾਈ ਉੱਦਮੀ, ਸਮਾਜਿਕ ਪ੍ਰਭਾਵ ਚੈਂਪੀਅਨ, 30 ਅੰਡਰ 30 ਆਦਿ ਕਾਰੋਬਾਰ ਤਹਿਤ ਜ਼ਿਲ੍ਹਾ ਪੱਧਰ 'ਤੇ ਨਾਮਣੇ ਖੱਟੇ ਹਨ।


ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲੀ ਸਰਕਾਰ ਹੈ ਜਿਸ ਨੇ ਮਾਤਾਵਾਂ, ਭੈਣਾਂ ਅਤੇ ਬੱਚਿਆਂ ਨੂੰ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਮਹਿਲਾ ਉਦਮੀਆਂ ਨੂੰ ਆਪੋ-ਆਪਣੇ ਹੁਨਰ ਮੁਤਾਬਿਕ ਆਪਣੀ ਉਪਜੀਵਕਾ ਕਮਾਉਣ ਦਾ ਮੌਕਾ ਦਿੱਤਾ ਹੈ। ਅੱਜ ਲੁਧਿਆਣਾ ਵਿਖੇ 'ਮਹਿਲਾ ਉਦਮੀ ਸਨਮਾਨ 2026' ਦਾ ਸਮਾਗਮ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 100-100 ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਕੁੱਲ 11700 ਮਹਿਲਾ ਉੱਦਮੀਆਂ ਵਿੱਚੋਂ ਜ਼ਿਲ੍ਹਾ ਪੱਧਰ 'ਤੇ 2300 ਉਦਮੀ ਮਹਿਲਾਵਾਂ ਦੀ ਚੋਣ ਕਰਕੇ ਸਨਮਾਨ ਕੀਤਾ ਜਾ ਰਿਹਾ ਹੈ। ਅੱਜ ਲੁਧਿਆਣਾ ਜ਼ਿਲ੍ਹੇ ਵਿੱਚ 100 ਮਹਿਲਾ ਉਦਮੀਆਂ ਦਾ ਸਨਮਾਨ ਕੀਤਾ ਗਿਆ ਹੈ।


ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 18 ਮਾਰਚ ਨੂੰ ਵਿਕਾਸ ਭਵਨ, ਮੋਹਾਲੀ ਦੇ ਆਡੀਟੋਰੀਅਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਚੁਣ ਕੇ ਆਉਣ ਵਾਲੀਆਂ 100 ਮਹਿਲਾ ਉੱਦਮੀਆਂ ਦਾ ਪੰਜਾਬ ਪੱਧਰ 'ਤੇ ਸਨਮਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਉੱਥੇ ਹਰੇਕ ਮਹਿਲਾ ਉਦਮੀ ਨੂੰ 25000 ਰੁਪਏ ਦੀ ਨਗਦ ਰਾਸ਼ੀ, ਸਰਟੀਫਿਕੇਟ ਅਤੇ ਮੋਮੈਂਟੋ ਨਾਲ ਨਿਵਾਜਿਆ ਜਾਵੇਗਾ।


ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਹੜੀਆਂ ਮਹਿਲਾਵਾਂ ਮੱਝਾਂ ਅਤੇ ਗਾਵਾਂ ਲੈ ਕੇ ਦੁੱਧ ਦਾ ਕਾਰੋਬਾਰ ਕਰਨਾ ਚਾਹੁੰਦੀਆਂ ਹਨ ਉਨ੍ਹਾਂ ਅਜਿਹੀਆਂ 7000 ਮਹਿਲਾਵਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਬਿਨਾਂ ਵਿਆਜ ਲੋਨ ਦਿੱਤੇ ਜਾਣਗੇ। ਇਹ ਉਦਮੀ ਮਹਿਲਾਵਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਦੁੱਧ ਦੀ ਕਿੱਲਤ ਨੂੰ ਵੀ ਦੂਰ ਕਰਨਗੀਆਂ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕੱਲੇ-ਇਕੱਲੇ ਸੈਲਫ ਹੈਲਪ ਗਰੁੱਪ ਨੂੰ 30 ਹਜ਼ਾਰ ਰੁਪਏ ਦਾ ਰੀਵਾਲਵਿੰਗ ਫੰਡ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪ ਦੀ ਸਭ ਤੋਂ ਵੱਧ ਰਜਿਸਟ੍ਰੇਸ਼ਨ ਸਾਡੀ ਸਰਕਾਰ ਨੇ ਕੀਤੀ ਹੈ। ਸਾਡੀਆਂ ਮਾਤਾਵਾਂ-ਭੈਣਾਂ ਵਿੱਚ ਆਪਣੇ ਕਾਰੋਬਾਰ ਕਰਨ ਦਾ ਉਤਸ਼ਾਹ ਵੱਡੇ ਪੱਧਰ 'ਤੇ ਦਿੱਸ ਰਿਹਾ ਹੈ।


ਸੌਂਦ ਨੇ ਕਿਹਾ ਕਿ ਅੱਜ ਜਿਨ੍ਹਾਂ ਉਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਉਹਨਾਂ ਵਿੱਚ ਵੱਖ ਵੱਖ ਹੁਨਰ ਵੇਖਣ ਨੂੰ ਮਿਲੇ ਜਿਵੇਂ ਕਿ ਕੋਈ ਇੰਜੀਨੀਅਰ, ਆਰਟ ਐਂਡ ਕਰਾਫਟ ਦਾ ਕੰਮ, ਹੱਥੀ ਸਾਬਣ ਬਣਾਉਣ ਦਾ ਕੰਮ, ਹੱਥੀ ਬੈਗ ਬਣਾਉਣ ਦਾ ਕੰਮ, ਸਾਫਟ ਖਿਡੌਣੇ ਬਣਾਉਣ ਦਾ ਕੰਮ ਅਤੇ ਹੋਰ ਅਨੇਕਾਂ ਕੰਮਾਂ ਰਾਹੀਂ ਆਪਣੀ ਪਹਿਚਾਣ ਬਣਾਈ ਹੋਈ ਹੈ। ਸਾਡੀਆਂ ਮਾਤਾਵਾਂ ਅਤੇ ਭੈਣਾਂ ਵਿੱਚ ਇੰਨਾ ਹੁਨਰ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਇਹਨਾਂ ਨੂੰ ਅਣਗੌਲਿਆ ਕੀਤਾ ਹੋਇਆ ਸੀ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰਸ ਮੇਲੇ ਦੇ ਰਾਹੀਂ ਅਤੇ 23 ਜ਼ਿਲ੍ਹਿਆਂ ਵਿੱਚ ਹੋਏ ਸਖੀ ਸ਼ਕਤੀ ਮੇਲਿਆਂ ਦੇ ਰਾਹੀਂ ਇਹਨਾਂ ਉੱਦਮੀ ਮਹਿਲਾਵਾਂ ਨੂੰ ਇੱਕ ਨਵੀਂ ਉਡਾਨ ਦਿੱਤੀ ਹੈ। ਇਹਨਾਂ ਉਦਮੀ ਮਹਿਲਾਵਾਂ ਨੂੰ ਇਹਨਾਂ ਮੇਲਿਆਂ ਵਿੱਚ ਬਿਨਾਂ ਕੋਈ ਕੀਮਤ ਅਦਾ ਕੀਤੇ ਆਪਣੀਆਂ-ਆਪਣੀਆਂ ਸਟਾਲਾਂ ਲਗਾਉਣ ਦਾ ਮੌਕਾ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੀ ਵਸਤਾਂ ਦੀ ਪ੍ਰਦਰਸ਼ਨੀ ਲਗਾ ਸਕਣ। ਉਹਨਾਂ ਦੇ ਹੁਨਰ ਨੂੰ ਨਵਾਂ ਮੁਕਾਮ ਅਤੇ ਨਵੀਂ ਉਡਾਨ ਮਿਲ ਸਕੇ।


ਇਸ ਮੌਕੇ ਮਹਿਲਾ ਉਦਮੀ ਸ਼ਿਫਾ ਵਰਮਾ ਜੋ ਸਾਫਟ ਖਿਡੌਣੇ ਬਣਾਉਣ ਦਾ ਕਾਰੋਬਾਰ ਕਰਦੀ ਹੈ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਆਪਣੇ ਹੱਥੀ ਬਣਾਇਆ ਟੈਡੀਵੀਅਰ ਗਿਫਟ ਕੀਤਾ। ਇਸ ਤੋਂ ਇਲਾਵਾ ਹੋਰ ਵੀ ਉਦਮੀ ਮਹਿਲਾਵਾਂ ਨੇ ਆਪਣੇ ਹੱਥੀ ਤਿਆਰ ਕੀਤੀਆਂ ਵਸਤਾਂ ਮੰਤਰੀ ਸੌਂਦ ਨੂੰ ਗਿਫਟ ਕੀਤੀਆਂ। ਇਹਨਾਂ ਉੱਦਮੀ ਮਹਿਲਾਵਾਂ ਦਾ ਹੁਨਰ ਦੇਖ ਕੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਮਹਿਲਾਵਾਂ ਦੀ ਭਰਪੂਰ ਸ਼ਲਾਘਾ ਕੀਤੀ।


ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।


ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮ ਪਤਨੀ ਸ੍ਰੀਮਤੀ ਰਮਨਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲੁਧਿਆਣਾ ਸ੍ਰੀਮਤੀ ਦਿਲਾਵਰ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖੰਨਾ ਸ੍ਰੀ ਸਤਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਉੱਦਮੀਆਂ ਨੇ ਸ਼ਮੂਲੀਅਤ ਕੀਤੀ।

Event Dedicated To International Women s Day 100 Women Entrepreneurs Of Ludhiana District Honored By Cabinet Minister Tarunpreet Singh Saund


Recommended News
Punjab Speaks ad image
Trending
Just Now