March 21, 2026
Punjab Speaks Team / Panjab
ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ ਡਾ. ਜਸਵਿੰਦਰ ਸਿੰਘ 'ਤੇ ਅੱਜ ਸਵੇਰੇ ਨਕਾਬਪੋਸ਼ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਸਿੱਧੇ ਉਨ੍ਹਾਂ ਦੇ ਕਲੀਨਿਕ 'ਚ ਦਾਖਲ ਹੋਏ ਅਤੇ ਤਾਬੜਤੋੜ ਵਾਰ ਕਰਦੇ ਹੋਏ ਡਾ. ਜਸਵਿੰਦਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਇਕ ਸਾਥੀ ਨੂੰ ਵੀ ਜ਼ਖ਼ਮੀ ਕੀਤਾ ਗਿਆ।
ਵਾਰਦਾਤ ਦੇ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਮਲਾ ਕਰਨ ਵਾਲੇ ਨਕਾਬਪੋਸ਼ ਹਮਲਾਵਰਾਂ ਦੀ ਤਸਵੀਰ ਕੈਦ ਹੋਈ ਹੈ।
ਜਾਣਕਾਰੀ ਅਨੁਸਾਰ, ਜ਼ਖ਼ਮੀ ਹਾਲਤ 'ਚ ਡਾ. ਜਸਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਨੂੰ ਪਹਿਲਾਂ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ। ਬਾਅਦ ਵਿੱਚ, ਉਹਨਾਂ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 32 ਵਿੱਚ ਰੈਫਰ ਕਰ ਦਿੱਤਾ ਗਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਸੂਤਰਾਂ ਦੇ ਅਨੁਸਾਰ, ਸਰਪੰਚ ਡਾ. ਜਸਵਿੰਦਰ ਸਿੰਘ ਨੇ ਇਲਾਕੇ ਵਿੱਚ ਨਸ਼ੇ ਦੇ ਖਿਲਾਫ਼ ਬਹੁਤ ਸ਼ਕਤੀ ਨਾਲ ਮੁਹਿੰਮ ਚਲਾਈ ਸੀ, ਜਿਸ ਦੀ ਵਜ੍ਹਾ ਨਾਲ ਇਹ ਹਮਲਾ ਕੀਤਾ ਜਾ ਸਕਦਾ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ।
Masked Assailants Fatally Attack Sarpanch Affiliated With Aam Aadmi Party In Punjab One Of His Associates Also Injured