ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਚੰਨੀ ਦਾ ਸਵਾਲ: ਰਾਸ਼ਟਰਪਤੀ ਰਾਜ ਦੀ ਮੰਗ, ਗਗਨਦੀਪ ਸਿੰਘ ਮੌਤ ਮਾਮਲੇ ਦੀ ਸੀਬੀਆਈ ਜਾਂਚ ਦੀ ਅਪੀਲ
March 23, 2026
Channi-s-Question-On-Punjab-s-La

Punjab Speaks Team / Panjab

ਮੋਰਿੰਡਾ, 23 ਮਾਰਚ 2026 :- ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਤੇ ਗਗਨਦੀਪ ਸਿੰਘ ਦੀ ਮੌਤ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ।

ਮੋਰਿੰਡਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਾਰਕਫੈੱਡ ਦੇ ਜ਼ਿਲ੍ਹਾ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਪਣੇ ਨਜ਼ਦੀਕੀ ਨੂੰ ਟੈਂਡਰ ਨਾ ਦੇਣ ’ਤੇ ਆਪਣੇ ਕੋਲ ਬੁਲਾ ਕੇ ਬੁਰੀ ਤਰ੍ਹਾਂ ਕੁੱਟਿਆ ਤੇ ਮਨਮਰਜ਼ੀ ਦੇ ਬਿਆਨ ਦਿਵਾਏ ਗਏ। ਉਨ੍ਹਾਂ ਕਿਹਾ ਕਿ ਮੰਤਰੀ ਭੁੱਲਰ ਨੇ ਗਗਨਦੀਪ ਨੂੰ ਸਲਫਾਸ ਖਾਣ ਲਈ ਮਜਬੂਰ ਕਰ ਦਿੱਤਾ। ਇਸ ਦਾ ਖੁਲਾਸਾ ਮ੍ਰਿਤਕ ਗਗਨਦੀਪ ਸਿੰਘ ਨੇ ਖ਼ੁਦ ਵੀਡੀਓ ਵਾਇਰਲ ਕਰ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਜੰਗਲ ਰਾਜ ਹੈ ਅਤੇ ਸ਼ਰੇਆਮ ਦਿਨ-ਦਿਹਾੜੇ ਨਿਰਦੋਸ਼ ਤੇ ਆਮ ਲੋਕਾਂ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਤੇ ਨੌਜਵਾਨਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ। ਮੁਲਾਜ਼ਮਾਂ ਨੂੰ ਬਣਦਾ ਡੀਏ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਾਰਟੀ ਤੇ ਸਰਕਾਰ ਦੀ ਮਸ਼ਹੂਰੀ ਲਈ ਪੰਜਾਬ ਦੇ ਖਜ਼ਾਨੇ ’ਚੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ।

Channi s Question On Punjab s Law And Order Demand For President s Rule Appeal For CBI Probe Into Gagandeep Singh Death Case


Recommended News
Punjab Speaks ad image
Trending
Just Now