ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ 'ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ
April 2, 2026
A-New-Example-Of-People-centric-

Punjab Speaks Team / Panjab

ਲਹਿਰਾਗਾਗਾ, 02 ਅਪ੍ਰੈਲ

ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰੋਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਦੇ ਇਸ ਯਤਨ ਵਿੱਚ ਆਪਣਾ ਯੋਗਦਾਨ ਪਾਉਣ।

ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ। ਇਲਾਕਾ ਵਾਸੀਆਂ ਨੇ ਵੀ ਸਰਕਾਰ 'ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

A New Example Of People centric And Transparent Governance In The State Under The Leadership Of Chief Minister Bhagwant Singh Mann Established Birinder Kumar Goel


Recommended News
Trending
Just Now