ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੀ.ਐਮ-ਕਿਸਾਨ ਅਤੇ ਐਗਰੀਸਟੈਕ ਫਾਰਮਰ ਰਜਿਸਟਰੀ (ਐਫ. ਆਰ ) ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮਹੱਤਵਪੂਰਨ ਜਾਣਕਾਰੀ
April 2, 2026
Important-Information-From-Agric

Punjab Speaks Team / Panjab

ਫਾਜ਼ਿਲਕਾ02ਅਪ੍ਰੈਲ2026

ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਐਗ੍ਰੀਸਟੈਕ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈ.ਡੀ. ਤਿਆਰ ਕਰਨ ਦੀ ਪ੍ਰਕਿਰਿਆ ਇਸ ਸਮੇਂ ਜ਼ਿਲ੍ਹੇ ਵਿੱਚ ਚੱਲ ਰਹੀ ਹੈ।

ਸਮੂਹ ਕਿਸਾਨ ਵੀਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹੁਣ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ (ਪੀ.ਐਮ -ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਦਾ ਪੀ.ਐਮ-ਕਿਸਾਨ ਡਾਟਾਬੇਸ ਨਾਲ ਸੀਡਿੰਗ ਕਰਨਾ ਲਾਜ਼ਮੀ ਹੋਵੇਗਾ। ਸਿਰਫ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਫਾਰਮਰ ਆਈ.ਡੀ. ਤਿਆਰ ਹੋ ਚੁੱਕੀ ਹੋਵੇਗੀ ਅਤੇ ਉਹ ਪੀ.ਐਮ -ਕਿਸਾਨ ਡਾਟਾਬੇਸ ਨਾਲ ਜੋੜੀ ਹੋਵੇਗੀ।

ਫਾਰਮਰ ਆਈ.ਡੀ. ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ (CSC) ਰਾਹੀਂ ਕੀਤਾ ਜਾ ਰਿਹਾ ਹੈ। ਪਿੰਡ ਪੱਧਰ'ਤੇ ਇਹ ਕੰਮ ਵਿਲੇਜ ਲੈਵਲ ਇੰਟਰਪ੍ਰਿਨਿਊਰ (VLE) ਵੱਲੋਂ ਕੀਤਾ ਜਾ ਰਿਹਾ ਹੈ। ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ'ਤੇ ਜਾ ਕੇ ਜ਼ਰੂਰੀ ਦਸਤਾਵੇਜ਼ਾਂ, ਅਧਾਰ ਕਾਰਡ, ਜਮ੍ਹਾਂਬੰਦੀ, ਅਤੇ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੀ ਫਾਰਮਰ ਆਈ.ਡੀ. ਬਣਵਾ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਡਾ ਹਰਪ੍ਰੀਤਪਾਲ ਕੌਰ ਨੇ ਜਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਫਾਰਮਰ ਆਈ.ਡੀ. ਬਣਵਾ ਲੈਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਯੋਜਨਾ, ਖਾਸ ਕਰਕੇ ਪੀ.ਐਮ-ਕਿਸਾਨ ਦੇ ਲਾਭ ਤੋਂ ਵਾਂਝੇ ਨਾ ਰਹਿਣ।

Important Information From Agriculture Department Regarding PM Kisan And Agritech Farmer Registration FR


Recommended News
Trending
Just Now