ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਕੋਟਕਪੂਰਾ ਫਾਇਰਿੰਗ ਮਾਮਲਾ : ਕੋਟਕਪੂਰਾ ਕਾਂਡ ਦੀ ਸੁਣਵਾਈ ਚੰਡੀਗੜ੍ਹ ਵਿਚ ਤਬਦੀਲ ਕੀਤੀ ਗਈ
April 10, 2026
Kotkapura-Firing-Case-Hearing-Of

Punjab Speaks Team / Punjab

10 ਅਪ੍ਰੈਲ 2026 : ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿਚ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ। ਇਸ ਤੋਂ ਪਹਿਲਾਂ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਜੁਲਾਈ 2024 ’ਚ ਚੰਡੀਗੜ੍ਹ ਅਦਾਲਤ ’ਚ ਤਬਦੀਲ ਹੋ ਚੁੱਕੀ ਹੈ ਅਤੇ ਇਸ ਮਾਮਲੇ ’ਤੇ ਬਾਜਾਖਾਨਾ ਪੁਲੀਸ ਸਟੇਸ਼ਨ ’ਚ ਕੇਸ ਦਰਜ ਹੋਇਆ ਸੀ। ਅਹਿਮ ਕੇਸਾਂ ਦਾ ਪੰਜਾਬ ਤੋਂ ਬਾਹਰ ਤਬਦੀਲ ਹੋਣਾ ਸੂਬਾ ਸਰਕਾਰ ਲਈ ਨਮੋਸ਼ੀ ਤੋਂ ਘੱਟ ਨਹੀਂ। ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ ਵਧੀਕ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ’ਚ ਵਿਚਾਰ ਅਧੀਨ ਸੀ।

ਪਟੀਸ਼ਨਕਰਤਾ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਪੇਸ਼ੀ ਦੌਰਾਨ ਉਨ੍ਹਾਂ ਨੂੰ ਖਤਰਾ ਹੈ। ਇਸ ਕਰ ਕੇ ਇਸ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਪੰਜਾਬ ਤੋਂ ਬਾਹਰ ਹੋ ਰਹੀ ਹੈ।

ਤਤਕਾਲੀ ਇੰਸਪੈਕਟਰ-ਜਨਰਲ ਆਫ਼ ਪੁਲੀਸ ਲੁਧਿਆਣਾ ਰੇਂਜ ਪਰਮਰਾਜ ਸਿੰਘ ਉਮਰਾਨੰਗਲ ਅਤੇ ਜ਼ਿਲ੍ਹਾ ਮੋਗਾ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਵੱਲੋਂ ਹਾਈ ਕੋਰਟ ’ਚ ਪਟੀਸ਼ਨਾਂ ਦਾਇਰ ਕਰਕੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ।

ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਤਬਦੀਲ ਕਰਨ ਬਾਰੇ ਹੁਕਮ ਸੁਣਾਏ।

14 ਅਕਤੂਬਰ 2015 ਨੂੰ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ। ਇਸ ਤਰ੍ਹਾਂ ਬਹਿਬਲ ਕਲਾਂ ’ਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਫਾਇਰਿੰਗ ਕੀਤੀ ਸੀ ਜਿਸ ’ਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ ਅਤੇ ਇੱਕ ਹੋਰ ਵਿਅਕਤੀ ਦੇ ਗੋਲੀ ਲੱਗੀ ਸੀ। ਬੇਅਦਬੀ ਨਾਲ ਜੁੜੇ ਇਨ੍ਹਾਂ ਮਾਮਲਿਆਂ ’ਚ ਬਾਦਲ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਵੀ ਕਾਰਵਾਈ ਹੋਈ ਸੀ। ਚੇਤੇ ਰਹੇ ਕਿ ਬਰਗਾੜੀ ’ਚ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਰੋਸ ਵਜੋਂ ਸਿੱਖ ਸੰਗਤਾਂ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਸਿਟੀ ਪੁਲੀਸ ਥਾਣਾ ਕੋਟਕਪੂਰਾ ’ਚ ਕੇਸ ਦਰਜ ਹੋਇਆ ਸੀ।

Kotkapura Firing Case Hearing Of Kotkapura Incident Shifted To Chandigarh


Recommended News
Trending
Just Now