ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਇਜਲਾਸ ਤੋਂ ਪਹਿਲਾਂ ਸਪੀਕਰ ਸੰਧਵਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਨਤਮਸਤਕ
April 13, 2026
Before-The-Session-Speaker-Sandh

Punjab Speaks Team / Punjab

13 ਅਪ੍ਰੈਲ 2026 :ਸ੍ਰੀਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਲਈ ਅੱਜ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੀ ਨਾਲ ਮੌਜੂਦ ਰਹੇ।

ਇਸ ਦੌਰਾਨ ਸਪੀਕਰ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸੰਧਵਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਹੋ ਰਹੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੇਸ਼ ਹੋਣ ਵਾਲੇ ਬਿੱਲ ਦੀ ਸੰਪੂਰਨਤਾ ਅਤੇ ਸੈਸ਼ਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਦੀ ਸੇਵਾ ਬਖਸ਼ਣ ਲਈ ਅਰਦਾਸ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਆਏ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਿੱਲ ਨੂੰ ਲੈ‌ ਕੇ ਉਠਾਏ ਜਾ ਰਹੇ ਸਵਾਲਾਂ ‘ਤੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ, ਉਦੋਂ ਉਨ੍ਹਾਂ ਨੇ ਅਜਿਹਾ ਕੁੱਝ ਕਿਉਂ ਨਹੀਂ ਕੀਤਾ। ਉਨ੍ਹਾਂ ਸਮਾਣਾ ਦੇ ਟਾਵਰ ਮੋਰਚੇ ‘ਤੇ ਜਾਣ ਦੀ ਗੱਲ ਵੀ ਆਖੀ।ਇਸ ਮੌਕੇ ਡੀ ਐੱਸ ਪੀ ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਸਨ।

Before The Session Speaker Sandhwan Paid Obeisance At Gurdwara Amb Sahib


Recommended News
Trending
Just Now