ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਰਿਹਾ ਹੈ, ਜਿੱਥੇ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ
April 13, 2026
A-Special-Session-Of-The-Punjab-

Punjab Speaks Team / Punjab

13 ਅਪ੍ਰੈਲ 2026 :ਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿੱਲ ਪਾਸ ਕਰਨ ਲਈ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬਿੱਲ ਨੂੰ ਲੈ ਕੇ ਸੂਬਾ ਸਰਕਾਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਆਪੋ-ਆਪਣੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਵਿੱਚ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ।

ਨਾਕਾਮੀਆਂ ਦੀ ਪਰਦਾਪੋਸ਼ੀ ਲਈ ਵਿਸ਼ੇਸ਼ ਸੈਸ਼ਨ ਸੱਦਿਆ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਨੇ 13 ਅਪਰੈਲ ਨੂੰ ਬੇਅਦਬੀਆਂ ਖ਼ਿਲਾਫ਼ ਨਵਾਂ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਸਿਰਫ਼ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸੱਦਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 4 ਸਾਲ ਸੱਤਾ ਵਿੱਚ ਰਹਿਣ ਦੇ ਬਾਵਜੂਦ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਬੇਅਦਬੀ ਅਤੇ ਬਾਅਦ ਵਿੱਚ ਮੁਜ਼ਾਹਰਾਕਾਰੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਨਾਕਾਮ ਕਿਉਂ ਰਹੀ ਹੈ? ‘ਆਪ’ ਸਮੇਂ-ਸਮੇਂ ’ਤੇ ਮੁਸ਼ਕਲ ਹਾਲਾਤ ਤੋਂ ਬਚਣ ਲਈ ਵਾਰ-ਵਾਰ ਸਪੈਸ਼ਲ ਸੈਸ਼ਨਾਂ ਦਾ ਸਹਾਰਾ ਲੈਂਦੀ ਰਹੀ ਹੈ।

A Special Session Of The Punjab Vidhan Sabha Is Beginning Today Where Important Issues Will Be Discussed


Recommended News
Trending
Just Now