ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜੰਗ ਦੇ ਸਾਏ ਵਿਚ ਵੀ Tehran ਦੇ ਗੁਰਦੁਆਰਾ ਸਾਹਿਬ ’ਚ ਚਮਕੀਆਂ ਵਿਸਾਖੀ ਦੀਆਂ ਖੁਸ਼ੀਆਂ
April 16, 2026
Even-In-The-Shadow-Of-War-The-Jo

Punjab Speaks Team / Punjab

16 ਅਪ੍ਰੈਲ 2026 : ਇਰਾਨ ਦੇ ਸਭ ਤੋਂ ਪੁਰਾਣੇ ਗੁਰਦੁਆਰਿਆਂ ਵਿੱਚੋਂ ਇੱਕ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ਤਹਿਰਾਨ ਵਿਚ ਮੰਗਲਵਾਰ ਨੂੰ ਜੰਗ ਦੇ ਸਾਏ ਹੇਠ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਾਲ 1941 ਵਿੱਚ ਸਥਾਪਿਤ ਹੋਇਆ ਇਹ ਇਤਿਹਾਸਕ ਗੁਰਦੁਆਰਾ ਤਹਿਰਾਨ ਦੇ ਜਨ-ਜੀਵਨ ਅਤੇ ਇੱਥੋਂ ਦੇ ਸੱਭਿਆਚਾਰ ਦਾ ਅਹਿਮ ਹਿੱਸਾ ਬਣ ਚੁੱਕਾ ਹੈ।

ਮੌਜੂਦਾ ਹਾਲਾਤ ਵਿੱਚ ਬਣੇ ਗੰਭੀਰ ਸੰਕਟ ਦੇ ਬਾਵਜੂਦ ਖ਼ੁਸ਼ੀ ਅਤੇ ਵਾਢੀ ਦੇ ਇਸ ਤਿਉਹਾਰ ਨੂੰ ਮਨਾਉਂਦੇ ਸਿੱਖ ਸ਼ਰਧਾਲੂਆਂ ਦੀਆਂ ਤਸਵੀਰਾਂ ਅੱਜ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੋਈਆਂ। ਤਹਿਰਾਨ ਦੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ ਖ਼ਾਲਸਾ ਸਾਜਨਾ ਦਿਵਸ ‘ਤੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਵੀ ਪੂਰੀ ਮਰਿਆਦਾ ਨਾਲ ਸੰਪੰਨ ਹੋਈ। ਇਸ ਮੌਕੇ ਸੰਗਤ ਵੱਲੋਂ ਰਵਾਇਤੀ ‘ਚੋਲਾ ਚੜ੍ਹਾਉਣ’ ਦੀ ਰਸਮ ਨਿਭਾਈ ਗਈ। ਜੰਗ ਦੇ ਇਸ ਹਨੇਰੇ ਦੌਰ ਵਿੱਚ ਗੁਰੂ ਘਰ ਵਿਚ ਅਤੁੱਟ ਵਰਤਦੇ ਲੰਗਰ ਦੀਆਂ ਤਸਵੀਰਾਂ ਮਨੁੱਖੀ ਜਜ਼ਬੇ, ਆਸ ਅਤੇ ਦਲੇਰੀ ਦੇ ਪ੍ਰਤੀਕ ਵਜੋਂ ਉੱਭਰ ਕੇ ਸਾਹਮਣੇ ਆਈਆਂ ਹਨ।

ਜ਼ਿਕਰਯੋਗ ਹੈ ਕਿ ਤਹਿਰਾਨ ਸਥਿਤ ਭਾਈ ਗੰਗਾ ਸਿੰਘ ਗੁਰਦੁਆਰਾ ਇੱਥੇ ਆਉਣ ਵਾਲੇ ਭਾਰਤੀ ਆਗੂਆਂ ਦੇ ਇਰਾਨ ਦੌਰੇ ਦਾ ਅਹਿਮ ਪੜਾਅ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਮਈ 2016 ਨੂੰ ਆਪਣੇ ਦੋ ਦਿਨਾ ਸਰਕਾਰੀ ਦੌਰੇ ਦੀ ਸ਼ੁਰੂਆਤ ਇਸੇ ਅਸਥਾਨ ਦੇ ਦਰਸ਼ਨਾਂ ਨਾਲ ਕੀਤੀ ਸੀ। ਧਿਆਨ ਰਹੇ ਕਿ ਸਾਲ 2001 ਵਿੱਚ ਅਟਲ ਬਿਹਾਰੀ ਵਾਜਪਾਈ ਦੀ ਫੇਰੀ ਤੋਂ ਬਾਅਦ, 15 ਸਾਲਾਂ ਦੇ ਵਕਫ਼ੇ ਮਗਰੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੁਵੱਲਾ ਅਧਿਕਾਰਤ ਦੌਰਾ ਸੀ।

Even In The Shadow Of War The Joys Of Baisakhi Shine In Tehran s Gurdwara Sahib


Recommended News
Trending
Just Now