ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼
April 16, 2026
Punjab-Cabinet-Minister-Hardeep-

Punjab Speaks Team / Punjab

17 ਅਪ੍ਰੈਲ 2026ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ ਦਿੱਤੇ ਹਨ। ਪਿੰਡ ਜੰਡਿਆਲੀ ਦੇ ਵਾਸੀ ਅਤੇ ਸਹਿਕਾਰਤਾ ਵਿਭਾਗ ਦੇ ਕਈ ਵਿਭਾਗਾਂ ਦੇ ਚੇਅਰਮੈਨ ਤੇ ਪਿੰਡ ਦੇ ਸਰਪੰਚ ਰਹੇ ਧਰਮਜੀਤ ਸਿੰਘ ਗਿੱਲ ਵਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਈਰਲ ਕਰਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਸਰਪੰਚ ਬਣਾਉਣ ਲਈ 30 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਹਨ ਅਤੇ ਨਾਲ ਹੀ ਜੰਡਿਆਲੀ ਖੇਤੀਬਾੜੀ ਸਹਿਕਾਰੀ ਸਭਾ ਦੀ ਹੋ ਰਹੀ ਚੋਣ ਵਿਚ ਵੀ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਧਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਤੇ ਉਸ ਦਾ ਪਰਿਵਾਰ ਕਈ ਸਾਲਾਂ ਤੋਂ ਪਿੰਡ ਜੰਡਿਆਲੀ ਦੀ ਸਰਪੰਚੀ ’ਤੇ ਕਾਬਜ਼ ਰਿਹਾ ਹੈ ਅਤੇ ਇਸ ਵਾਰ ਸਰਪੰਚ ਦੀ ਚੋਣ ਦੌਰਾਨ ਉਸ ਕੋਲੋਂ ਕੈੈਬਨਿਟ ਮੰਤਰੀ ਵਲੋਂ ਇੱਕ ਵਿਅਕਤੀ ਰਾਹੀਂ 30 ਲੱਖ ਰੁਪਏ ਦੀ ਮੰਗ ਕੀਤੀ ਗਈ, ਜਦੋਂ ਇਹ ਰਾਸ਼ੀ ਦੇਣ ਤੋਂ ਉਸ ਨੇ ਇਨਕਾਰ ਕੀਤਾ ਤਾਂ ਪੰਚਾਇਤ ਚੋਣ ਦੌਰਾਨ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਅਤੇ ਪਿੰਡ ਵਿਚ ਆਪਣੇ ਚਹੇਤੇ ਨੂੰ ਸਰਪੰਚ ਬਣਾ ਦਿੱਤਾ ਗਿਆ। ਹੁਣ 20 ਅਪਰੈਲ ਨੂੰ ਖੇਤੀਬਾੜੀ ਸਹਿਕਾਰੀ ਸਭਾ ਜੰਡਿਆਲੀ ਦੀ ਚੋਣ ਹੋ ਰਹੀ ਹੈ, ਜਿਸ ਵਿਚ ਫਿਰ ਕੈਬਨਿਟ ਮੰਤਰੀ ਵਲੋਂ ਚੋਣ ਕਰਵਾਉਣ ਵਾਲੇ ਅਧਿਕਾਰੀਆਂ ’ਤੇ ਸਿਆਸੀ ਦਬਾਅ ਪਾਇਆ ਜਾ ਰਿਹਾ ਹੈ ਕਿ ਇਸ ਵਾਰ ਧਰਮਜੀਤ ਸਿੰਘ ਗਿੱਲ ਪ੍ਰਧਾਨ ਨਹੀਂ ਬਣਨਾ ਚਾਹੀਦਾ। ਉਨ੍ਹਾਂ ਖੇਤੀਬਾੜੀ ਸਹਿਕਾਰੀ ਸਭਾ ਦੀ ਨਿਰਪੱਖ ਚੋਣ ਦੀ ਮੰਗ ਕੀਤੀ ਹੈ। ਇੱਥੇ ਹੀ ਬੱਸ ਨਹੀਂ ਧਰਮਜੀਤ ਸਿੰਘ ਗਿੱਲ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਹੋਰ ਵੀ ਗੰਭੀਰ ਦੋਸ਼ ਲਗਾਏ, ਜਿਸ ਤਹਿਤ ਹਲਕਾ ਸਾਹਨੇਵਾਲ ਵਿਚ ਮਿੱਟੀ ਦੇ ਖਣਨ ਦੌਰਾਨ 1-1 ਲੱਖ ਰੁਪਏ ਵਸੂਲੀ ਕਰਨਾ, ਨਾਜਾਇਜ਼ ਹੋਟਲ ਸਮੇਤ ਕਈ ਪ੍ਰਾਪਰਟੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਇਸ ਕੈਬਨਿਟ ਮੰਤਰੀ ਦੀ ਸੀ ਬੀ ਆਈ ਤੇ ਵਿਜੀਲੈਂਸ ਤੋਂ ਨਿਰਪੱਖ ਜਾਂਚ ਕਰਵਾਉਣ ਤਾਂ ਸੱਚ ਲੋਕਾਂ ਸਾਹਮਣੇ ਆ ਜਾਵੇਗਾ।

Punjab Cabinet Minister Hardeep Singh Mundian Faces Serious Allegations Again


Recommended News
Trending
Just Now