ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ED ਦੀ ਰੇਡ ਤੋਂ ਬਾਅਦ ਮਜੀਠੀਆ ਦੇ ਤਿੱਖੇ ਤੇਵਰ— ‘ਬਿਲਡਿੰਗ ਤੋਂ ਸੁੱਟੇ ਪੈਸਿਆਂ ਦੇ ਬੈਗਾਂ ਦੀ ਹੋਵੇ ਉੱਚ ਪੱਧਰੀ ਜਾਂਚ’
May 8, 2026
Majithia-s-Sharp-Stance-After-ED

Punjab Speaks Team / Punjab

ਚੰਡੀਗੜ੍ਹ 08 ਮਈ 2026 :ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਕ ਬਿਲਡਿੰਗ ਦੀ 9ਵੀਂ ਮੰਜ਼ਿਲ ਤੋਂ ਪੈਸਿਆਂ ਨਾਲ ਭਰੇ ਬੈਗ ਥੱਲੇ ਸੁੱਟਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਓਐੱਸਡੀ ਅਤੇ ਉਹਨਾਂ ਦੇ ਸਹਿਯੋਗੀਆਂ ਦੇ ਨਾਲ-ਨਾਲ ਸੀਨੀਅਰ ਅਫਸਰ ਵੀ ਕਿਸਾਨਾਂ ਤੋਂ ਸਸਤੇ ਭਾਅ ਜ਼ਮੀਨਾਂ ਲੈ ਕੇ ਮਹਿੰਗੇ ਭਾਅ ਬਿਲਡਰਾਂ ਨੂੰ ਵੇਚਣ ਦੇ ਕੰਮ ਵਿਚ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਰੇਤ ਮਾਇਨਿੰਗ, ਗੈਰ ਕਾਨੂੰਨੀ ਸ਼ਰਾਬ ਨਾਲ ਨਜਿੱਠਿਆਂ ਸ਼ਰਾਬ ਮਾਫੀਆ ਦੀ ਖੇਡ ਚੱਲ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਜਿਹਨਾਂ ਵਿਅਕਤੀਆਂ ’ਤੇ ਅੱਜ ਈਡੀ ਨੇ ਛਾਪੇਮਾਰੀ ਕੀਤੀ ਉਹਨਾਂ ਵਿਚ ਨਿਤਿਨ ਗੋਇਲ, ਬੀਰਦਵਿੰਦਰ ਸਿੰਘ ਤੇ ਪ੍ਰਿਤਪਾਲ ਢੀਂਡਸਾ ਸ਼ਾਮਲ ਹਨ ਜੋ ਕਿ ਮੁੱਖ ਮੰਤਰੀ ਦੇ ਓਐੱਸਡੀ ਦੇ ਨਜ਼ਦੀਕੀ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚੋਂ ਇਸ ਤਰੀਕੇ ਲੁੱਟਿਆ ਜਾ ਰਿਹਾ ਪੈਸਾ ਹਵਾਲਾ ਰਾਹੀਂ ਆਸਟਰੇਲੀਆ ਤੇ ਕੈਨੇਡਾ ਭੇਜਿਆ ਜਾ ਰਿਹਾ ਹੈ। ਸਪੱਸ਼ਟ ਹੈ ਕਿ ਓਐੱਸਡੀ ਇਸ ਘੁਟਾਲੇ ਦਾ ਮੁੱਖ ਸਾਜ਼ਿਸ਼ਕਾਰ ਹੈ।

Majithia s Sharp Stance After ED Raid High level Investigation Should Be Conducted Into The Bags Of Money Thrown From The Building


Recommended News
Punjab Speaks ad image
Trending
Just Now