ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਕੈਨੇਡਾ ’ਚ ਪੰਜਾਬੀ ਨੌਜਵਾਨਾਂ ’ਤੇ ਸਖ਼ਤੀ, ਗੈਂਗਵਾਰ ਮਾਮਲਿਆਂ ’ਚ ਡਿਪੋਰਟ ਸ਼ੁਰੂ
May 11, 2026
Canada-Cracks-Down-On-Punjabi-Yo

Punjab Speaks Team / Punjab

ਚੰਡੀਗੜ੍ਹ 11 ਮਈ 2026 :ਕੈਨੇਡਾ ਵਿਚ ਪੰਜਾਬੀ ਮੂਲ ਦੇ ਨੌਜਵਾਨਾਂ ਦਾ ਨਾਂ ਲਗਾਤਾਰ ਰੰਗਦਾਰੀ, ਗੈਂਗਵਾਰ ਤੇ ਫਾਇਰਿੰਗ ਦੀਆਂ ਘਟਨਾਵਾਂ ਵਿਚ ਆਉਣ ਮਗਰੋਂ ਉੱਥੋਂ ਦੀਆਂ ਸੁਰੱਖਿਆ ਏਜੰਸੀਆਂ ਨੇ ਸਖ਼ਤੀ ਵਧਾ ਦਿੱਤੀ ਹੈ। ਹਾਲ ਹੀ ਵਿਚ ਸਰੀ ਪੁਲਿਸ ਸਰਵਿਸ (ਐੱਸਪੀਐੱਸ) ਵੱਲੋਂ ਭਾਰਤੀ ਮੂਲ ਦੇ ਸੱਤ ਨੌਜਵਾਨਾਂ ਦੀਆਂ ਤਸਵੀਰਾਂ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਸੁਰਖੀਆਂ ਵਿਚ ਆ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਰੰਗਦਾਰੀ, ਹਥਿਆਰਾਂ ਦੀ ਵਰਤੋਂ ਅਤੇ ਸੰਗਠਤ ਅਪਰਾਧ ਨਾਲ ਜੁੜੇ ਮਾਮਲਿਆਂ ਵਿਚ ਜਾਂਚ ਦੇ ਘੇਰੇ ਵਿਚ ਹਨ।

ਐੱਸਪੀਐੱਸ ਵੱਲੋਂ ਜਾਰੀ ਸੂਚੀ ਵਿਚ ਹੰਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਹਰਜੋਤ ਸਿੰਘ, ਤਰਨਵੀਰ ਸਿੰਘ, ਲਵਬੀਰ ਸਿੰਘ, ਦਇਆਜੀਤ ਬਿਲਿੰਗ ਅਤੇ ਪ੍ਰਭਜੋਤ ਸਿੰਘ ਦੇ ਨਾਂ ਸ਼ਾਮਲ ਹਨ। ਪੁਲਿਸ ਮੁਤਚਾਬਕ ਇਨ੍ਹਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸੇ ਕਾਰਨ ਕੈਨੇਡੀਅਨ ਜਨਤਾ ਤੋਂ ਜਾਣਕਾਰੀ ਇਕੱਠੀ ਕਰਨ ਲਈ ਤਸਵੀਰਾਂ ਜਨਤਕ ਕੀਤੀਆਂ ਗਈਆਂ ਸਨ। ਮਾਮਲੇ ਵਿਚ ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਨੇ ਵੀ ਕਾਰਵਾਈ ਕਰਦਿਆਂ ਕੁਝ ਨੌਜਵਾਨਾਂ ਨੂੰ ਡਿਪੋਰਟ ਕੀਤਾ ਹੈ। ਲਵਬੀਰ ਤੇ ਪ੍ਰਭਜੋਤ ਨੂੰ ਕੈਨੇਡਾ ਤੋਂ ਬਾਹਰ ਭੇਜਿਆ ਜਾ ਚੁੱਕਾ ਹੈ।

ਪਿਛਲੇ ਦੋ ਸਾਲਾਂ ਦੌਰਾਨ ਕੈਨੇਡਾ ’ਚ ਸਰਗਰਮ ਪੰਜਾਬ ਮੂਲ ਦੇ ਕਈ ਨੌਜਵਾਨਾਂ ਦੇ ਨਾਂ ਗੈਂਗਵਾਰ, ਨਸ਼ਿਆਂ ਦੀ ਸਮਗਲਿੰਗ, ਰੰਗਦਾਰੀ ਅਤੇ ਗੋਲ਼ੀਬਾਰੀ ਮਾਮਲਿਆਂ ਵਿਚ ਸਾਹਮਣੇ ਆਏ ਹਨ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਦਰਜਨਾਂ ਨੌਜਵਾਨਾਂ ਨੂੰ ਜਾਂ ਤਾਂ ਹਿਰਾਸਤ ਵਿਚ ਲਿਆ ਗਿਆ ਹੈ ਜਾਂ ਡਿਪੋਰਟ ਕੀਤਾ ਗਿਆ ਹੈ। ਉੱਥੇ ਕਈ ਮਾਮਲਿਆਂ ਵਿਚ ਭਾਰਤ ਦੀਆਂ ਏਜੰਸੀਆਂ ਨੇ ਵੀ ਇਨਪੁੱਟ ਸਾਂਝੇ ਕੀਤੇ ਹਨ। ਕੈਨੇਡਾ ਵਿਚ ਸਰਗਰਮ ਕੁਝ ਅਪਰਾਧੀ ਟੋਲਿਆਂ ਦੇ ਤਾਰ ਪੰਜਾਬ ਤੇ ਵਿਦੇਸ਼ ਵਿਚ ਬੈਠੇ ਖ਼ਾਲਿਸਤਾਨੀ ਹਮਾਇਤੀ ਗਿਰੋਹਾਂ ਨਾਲ ਜੁੜੇ ਹੋਣ ਦਾ ਸ਼ੱਕ ਜ਼ਾਹਰ ਕੀਤਾ ਜਾਂਦਾ ਰਿਹਾ ਹੈ।

ਕੈਨੇਡਾ ਤੇ ਭਾਰਤ ਦਰਮਿਆਨ ਹਾਲੀਆ ਸਾਲਾਂ ਵਿਚ ਖ਼ਾਲਿਸਤਾਨੀਆਂ ਦੀ ਹਲਚਲ ਵੱਡਾ ਮੁੱਦਾ ਬਣੀ ਹੋਈ ਹੈ। ਭਾਰਤ ਪਹਿਲਾਂ ਵੀ ਕਈ ਲੋੜੀਂਦੇ ਅੱਤਵਾਦੀਆਂ ਤੇ ਗੈਂਗਸਟਰਾਂ ਦੀ ਸੂਚੀ ਕੈਨੇਡਾ ਸਰਕਾਰ ਨੂੰ ਸੌਂਪ ਚੁੱਕਾ ਹੈ। ਇਨ੍ਹਾਂ ਵਿੱਚੋਂ ਕੁਝ ਅਨਸਰਾਂ ਨੂੰ ਭਾਰਤ ’ਚ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਵੀ ਵਿਦੇਸ਼ਾਂ ਵਿਚ ਬੈਠੇ ਕਈ ਖ਼ਾਲਿਸਤਾਨ ਹਮਾਇਤੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਵਿਚ ਹੋਈਆਂ ਕਈ ਟਾਰਗੈੱਟ ਕਿਲਿੰਗ ਅਤੇ ਫ਼ਿਰੌਤੀ ਦੇ ਮਾਮਲਿਆਂ ’ਚ ਵਿਦੇਸ਼ ਤੋਂ ਹਦਾਇਤਾਂ ਦੇਣ ਦੀ ਗੱਲ ਜਾਂਚ ਦੌਰਾਨ ਸਾਹਮਣੇ ਆ ਚੁੱਕੀ ਹੈ।

ਫਾਇਰਿੰਗ ਮਾਮਲੇ ’ਚ ਸਰੋਆ ਗ੍ਰਿਫ਼ਤਾਰ

ਸਰੀ ਪੁਲਿਸ ਨੇ 27 ਸਾਲਾ ਜਸਕਰਨ ਸਰੋਆ ਦੀ ਗ੍ਰਿਫ਼ਤਾਰੀ ਹੋਏ ਹੈ। ਸਰੋਆ ’ਤੇ ਇਕ ਰਿਹਾਇਸ਼ੀ ਇਲਾਕੇ ਵਿਚ ਫਾਇਰਿੰਗ ਕਰਨ ਦਾ ਦੋਸ਼ ਹੈ। ਪੁਲਿਸ ਮੁਤਾਬਕ 13 ਅਪ੍ਰੈਲ ਨੂੰ ਘਰ ’ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ। ਬਾਅਦ ਵਿਚ ਸ਼ੱਕੀ ਵਾਹਨ ਦੀ ਸ਼ਨਾਖ਼ਤ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਰੋਆ ਫ਼ਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਹੈ।

Canada Cracks Down On Punjabi Youth Deportations Begin In Gang Cases


Recommended News
Trending
Just Now