ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੁਸਤਕ ਮੈਚਿੰਗ ਗ੍ਰਾਂਟ ਤਹਿਤ ਭਾਸ਼ਾ ਵਿਭਾਗ ਵੱਲੋਂ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ
May 14, 2026
Free-Books-Will-Be-Provided-By-T

Punjab Speaks Team / Punjab

ਫ਼ਿਰੋਜ਼ਪੁਰ, 14 ਮਈ:
ਭਾਸ਼ਾ ਵਿਭਾਗ, ਪੰਜਾਬ ਸਮੇਂ-ਸਮੇਂ ਤੇ ਪੁਸਤਕ ਸਭਿਆਚਾਰ ਵਿਕਸਤ ਕਰਨ ਦੇ ਉਦੇਸ਼ ਨਾਲ ਵੰਨ-ਸੁਵੰਨੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ। ਇਸੇ ਤਹਿਤ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੁਸਤਕ ਮੈਚਿੰਗ ਗ੍ਰਾਂਟ ਤਹਿਤ ਮੁਫ਼ਤ ਪੁਸਤਕਾਂ ਦਿੱਤੀਆਂ ਜਾਣਗੀਆਂ। ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ ਸਕੂਲ, ਕਾਲਜ ਅਤੇ ਪੇਂਡੂ ਲਾਇਬ੍ਰੇਰੀਆਂ ਉਠਾ ਸਕਦੇ ਹਨ। ਇਸ ਸਬੰਧੀ ਸਹਾਇਕ ਡਾਇਰੈਕਟਰ, ਸ. ਤੇਜਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨੀ ਰਾਸ਼ੀ ਦੀਆਂ ਪੁਸਤਕਾਂ ਕੋਈ ਸੰਸਥਾ ਖਰੀਦੇਗੀ ਓਨੀ ਰਾਸ਼ੀ ਦੀ ਹੀ ਪੁਸਤਕਾਂ ਸੰਬੰਧਤ ਸੰਸਥਾ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ।
ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਡਾ. ਜਗਦੀਪ ਸਿੰਘ ਸੰਧੂ ਨੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਪੁਸਤਕਾਂ ਖਰੀਦਣ ਦੀਆਂ ਚਾਹਵਾਨ ਸੰਸਥਾਵਾਂ ਆਪਣੇ ਲੈਟਰ-ਪੈਡ ’ਤੇ ਸੰਸਥਾ ਦੇ ਮੁੱਖੀ ਵੱਲੋਂ ਬੇਨਤੀ ਪੱਤਰ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵਿਖੇ ਦੇ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਪੱਤਰ ਜਾਰੀ ਕਰਕੇ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਪਲੱਬਧ ਪੁਸਤਕਾਂ ਦੀ ਸੂਚੀ ਵੀ ਮੁਹੱਈਆ ਕਰਵਾ ਦਿੱਤੀ ਗਈ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਹਨਾਂ ਪੁਸਤਕਾਂ ’ਤੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਸ਼ੇਸ਼ ਛੋਟ ਵੀ ਦਿੱਤੀ ਜਾਂਦੀ ਹੈ। 500/- ਰੁਪਏ ਤੱਕ ਦੀ ਖਰੀਦ ਉੱਪਰ 10%, 501 ਤੋਂ 1000/- ਰੁਪਏ ਤੱਕ 15%, 1001/- ਤੋਂ 2000/- ਰੁਪਏ ਤੱਕ 25%, 2001/- ਤੋਂ 3000/- ਰੁਪਏ ਤੱਕ 30% ਅਤੇ 3000/- ਰੁਪਏ ਤੋਂ ਵੱਧ ਦੀ ਖਰੀਦ ਉੱਤੇ 40% ਤੱਕ ਦੀ ਛੋਟ ਦਿੱਤੀ ਜਾਵੇਗੀ। ਇਹ ਇੱਕ ਲਾਹੇਵੰਦ ਯੋਜਨਾ ਹੈ ਜੋ ਕਿ ਸੀਮਤ ਸਮੇਂ ਤੱਕ ਹੈ। ਇਸ ਲਈ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਪੁਸਤਕ ਸੱਭਿਆਚਾਰ ਵਿਕਸਤ ਕਰਕੇ ਅਸੀਂ ਸਮਾਜ ਨੂੰ ਚੰਗੇ ਨਾਗਰਿਕ ਦੇ ਸਕੀਏ। ਵਧੇਰੇ ਜਾਣਕਾਰੀ ਲਈ ਸੇਲ ਇੰਚਾਰਜ ਸ੍ਰੀ ਚੇਤਨ ਕੁਮਾਰ (9041110786) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Free Books Will Be Provided By The Language Department Under The Book Matching Grant


Recommended News
Trending
Just Now