ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਪੀ.ਐਮ.ਐਮ.ਵੀ.ਵਾਈ. ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮਾਂ ਬਾਰੇ ਕੀਤਾ ਜਾਗਰੂਕ
May 14, 2026
Women-Anganwadi-Workers-And-Scho

Punjab Speaks Team / Punjab

ਫਤਹਿਗੜ੍ਹ ਸਾਹਿਬ, 14ਮਈ:

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਸਰਕਾਰੀ ਐਲੀਮੈਂਟਰੀ ਪ੍ਰਾਇਮਰੀ ਸਕੂਲ,ਵਾਰਡ ਨੰ. 15,ਸਰਹਿੰਦ ਵਿਖੇ ਮਹਿਲਾਵਾਂ,ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ.) ਅਤੇ ਬੇਟੀ ਬਚਾਓ ਬੇਟੀ ਪੜ੍ਹਾਓ (ਬੀ.ਬੀ.ਬੀ.ਪੀ.) ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂਰਤਨ ਕੌਰ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਵਿੱਚ ਹਾਜ਼ਰ ਮਹਿਲਾਵਾਂ,ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਸੈਮੀਨਾਰ ਦੌਰਾਨ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ,ਫਤਹਿਗੜ੍ਹ ਸਾਹਿਬ ਤੋਂ ਜਸਪ੍ਰੀਤ ਕੌਰ ਵੱਲੋਂ ਹਾਜ਼ਰ ਮਹਿਲਾਵਾਂ,ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ,ਤਾਂ ਜੋ ਮਾਤਾ ਅਤੇ ਬੱਚੇ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਤੋਂ ਇਲਾਵਾ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਲੜਕੀਆਂ ਦੇ ਜਨਮ ਦਰ ਵਿੱਚ ਸੁਧਾਰ, ਉਨ੍ਹਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨਾ ਹੈ। ਮਹਿਲਾਵਾਂ ਅਤੇ ਅਧਿਆਪਕਾਂ ਨੂੰ ਧੀਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਪ੍ਰਤੀ ਜਾਗਰੂਕ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਨੂੰ ਸਕੀਮਾਂ ਦੇ ਆਨਲਾਈਨ ਰਜਿਸਟ੍ਰੇਸ਼ਨ, ਯੋਗਤਾ ਸ਼ਰਤਾਂ ਅਤੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Women Anganwadi Workers And School Teachers Made Aware About PMMVY And Beti Bachao Beti Padhao Schemes


Recommended News
Trending
Just Now