May 15, 2026
Punjab Speaks Team / Punjab
ਫਤਹਿਗੜ੍ਹ ਸਾਹਿਬ, 15 ਮਈ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜਿਲ੍ਹੇ ਦਾ 87 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 544 ਪੋਲਿੰਗ ਸਟੇਸ਼ਨਾਂ ਵਿੱਚ 455076 ਵੋਟਰ ਹਨ, ਜਿਨ੍ਹਾਂ ਵਿੱਚੋਂ 395913 ਵੋਟਰ ਮੈਪ ਕੀਤੇ ਗਏ ਹਨ ਜਦਕਿ 59163 ਵੋਟਰ ਅਨਮੈਪ ਹਨ।
ਉਨ੍ਹਾਂ ਦੱਸਿਆ ਕਿ ਹਲਕਾ ਬੱਸੀ ਪਠਾਣਾ(ਅ.ਜ.)ਵਿੱਚ ਕੁੱਲ 178 ਪਲਿੰਗ ਸਟੇਸ਼ਨ ਹਨ ਅਤੇ 147346 ਕੁੱਲ ਵੋਟਰਾਂ ਵਿੱਚੋ 138535 ਵੋਟਰ ਮੈਪ ਕੀਤੇ ਗਏ ਹਨ ਜਦਕਿ 8811 ਵੋਟਰ ਅਨਮੈਪ ਹਨ। ਇਸੇ ਤਰ੍ਹਾਂ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਕੁੱਲ 200 ਪੋਲਿੰਗ ਸਟੇਸ਼ਨ ਹਨ ਜਿਸ ਵਿੱਚ ਕੁੱਲ 163855 ਵੋਟਰਾਂ ਵਿੱਚੋਂ 138680 ਵੋਟਰ ਮੈਪ ਕੀਤੇ ਗਏ ਹਨ ਜਦਕਿ 25175 ਵੋਟਰ ਅਨਮੈਪ ਹਨ। ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਵਿੱਚ ਕੁੱਲ 166 ਪੋਲਿੰਗ ਸਟੇਸ਼ਨ ਹਨ, ਜਿਸ ਵਿੱਚ 143875 ਕੁੱਲ ਵੋਟਰਾਂ ਵਿੱਚੋਂ 118698 ਵੋਟਰ ਮੈਪ ਕੀਤੇ ਗਏ ਹਨ ਜਦਕਿ 25177 ਵੋਟਰ ਅਨਮੈਪ ਹਨ।
ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਸੀ ਪਾਰਟੀਆਂ ਤੋਂ ਆਏ ਨੁਮਾਇੰਦਿਆਂ ਨੂੰ ਦੱਸਿਆ ਕਿ ਇਸ ਕਾਰਜ ਲਈ ਜਿਲ੍ਹੇ ਵਿੱਚ 544 ਬੀ.ਐਲ. ਓਜ਼, 55 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਐਸ.ਆਈ.ਆਰ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ । ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ ।
In The District 87 Manit Mapping Work Of Special BV Revision Completed District Elections Major Internet