ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਲੁਧਿਆਣਾ ’ਚ 24 ਘੰਟਿਆਂ ਬਾਅਦ ਮੁੱਕੀ ਈਡੀ ਦੀ ਕਾਰਵਾਈ, ਕਾਰੋਬਾਰੀ ਜਤਿੰਦਰ ਸਚਦੇਵਾ ਉਰਫ਼ ਹੀਰਾ ਦੇ ਵਿੱਤੀ ਲੈਣ-ਦੇਣ ਜਾਂਚ ਦੇ ਘੇਰੇ ’ਚ
May 15, 2026
ED-Action-In-Ludhiana-Completed-

Punjab Speaks Team / Punjab

ਲੁਧਿਆਣਾ 15 ਮਈ 2026:ਲੁਧਿਆਣਾ ਵਿੱਚ ਕਾਰੋਬਾਰੀ ਜਤਿੰਦਰ ਸਚਦੇਵਾ ਉਰਫ਼ ਹੀਰਾ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਕਰੀਬ 24 ਘੰਟਿਆਂ ਬਾਅਦ ਵੀਰਵਾਰ ਸਵੇਰੇ ਸਮਾਪਤ ਹੋ ਗਈ। ਆਰਕੇ ਰੋਡ ਸਥਿਤ ਦਫ਼ਤਰ ਅਤੇ ਗ੍ਰੀਨ ਸਿਟੀ ਸਥਿਤ ਰਿਹਾਇਸ਼ ’ਤੇ ਚੱਲੀ ਕਾਰਵਾਈ ਦੌਰਾਨ ਈਡੀ ਅਧਿਕਾਰੀਆਂ ਨੇ ਵਿੱਤੀ ਲੈਣ-ਦੇਣ ਅਤੇ ਕਾਰੋਬਾਰੀ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਟੀਮ ਜਲੰਧਰ ਸਥਿਤ ਦਫ਼ਤਰ ਲਈ ਰਵਾਨਾ ਹੋ ਗਈ।

ਸੂਤਰਾਂ ਅਨੁਸਾਰ ਜਾਂਚ ਦਾ ਕੇਂਦਰ ਕੁਝ ਵਿੱਤੀ ਲੈਣ-ਦੇਣ ਅਤੇ ਕਾਰੋਬਾਰੀ ਸਮਝੌਤੇ ਰਹੇ। ਹਾਲਾਂਕਿ ਈਡੀ ਵੱਲੋਂ ਅਧਿਕਾਰਿਕ ਤੌਰ ’ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਕਾਰਵਾਈ ਦੌਰਾਨ ਘਰ ਅੰਦਰ ਮੌਜੂਦ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਕਈ ਪੱਖਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਵੀ ਕਾਫ਼ੀ ਸਖ਼ਤ ਰਹੇ।ਸੂਤਰਾਂ ਮੁਤਾਬਕ ਈਡੀ ਹੁਣ ਵਿੱਤੀ ਲੈਣ-ਦੇਣ ਦੀ ਲੜੀ ਅਤੇ ਸੰਬੰਧਤ ਧਿਰਾਂ ਵਿਚਾਲੇ ਹੋਏ ਸਮਝੌਤਿਆਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕੀਤਾ : ਜਤਿੰਦਰ ਸਚਦੇਵਾ

ਕਾਰੋਬਾਰੀ ਜਤਿੰਦਰ ਸਚਦੇਵਾ ਨੇ ਕਿਹਾ ਕਿ ਇਹ ਜਾਂਚ ਨਾਰਥ-ਵੈਸਟ ਗਰੁੱਪ ਨਾਲ ਹੋਏ ਲੈਣ-ਦੇਣ ਸਬੰਧੀ ਕੀਤੀ ਜਾ ਰਹੀ ਹੈ, ਜਿਨ੍ਹਾਂ ਤੋਂ ਉਨ੍ਹਾਂ ਨੇ ਬੰਗਲਾ ਖਰੀਦਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਈਡੀ ਨੇ ਨਾ ਕੋਈ ਦਸਤਾਵੇਜ਼, ਨਾ ਨਕਦੀ ਅਤੇ ਨਾ ਹੀ ਕੋਈ ਇਲੈਕਟ੍ਰਾਨਿਕ ਉਪਕਰਨ ਜ਼ਬਤ ਕੀਤਾ ਹੈ। ਸਚਦੇਵਾ ਨੇ ਕਿਹਾ ਕਿ ਉਨ੍ਹਾਂ ਨੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਉਨ੍ਹਾਂ ਦੇ ਕਾਰੋਬਾਰ ਬਾਰੇ ਭਰਮ ਫੈਲਾ ਰਹੇ ਹਨ, ਜਦਕਿ ਉਹ ਸ਼ਹਿਰ ਦੇ ਪੁਰਾਣੇ ਕਾਰੋਬਾਰੀਆਂ ਵਿੱਚ ਸ਼ਾਮਲ ਹਨ ਅਤੇ ਗਾਰਮੈਂਟ ਇਕਾਈ ਸਮੇਤ ਕਈ ਕਾਰੋਬਾਰ ਚਲਾ ਰਹੇ ਹਨ।

ED Action In Ludhiana Completed After 24 Hours Financial Transactions Of Businessman Jatinder Sachdeva Alias Hira Under Investigation


Recommended News
Trending
Just Now