ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਵੱਧਦੀ ਬਿਜਲੀ ਮੰਗ ਵਿਚਕਾਰ PSPCL ਦੀ ਬੱਚਤ ਮੁਹਿੰਮ ਸ਼ੁਰੂ
May 22, 2026
PSPCL-s-Savings-Campaign-Begins-

Punjab Speaks Team / Punjab

ਪਟਿਆਲਾ 22 ਮਈ 2026 : ਸੂਬੇ ਵਿਚ ਲਗਾਤਾਰ ਵੱਧ ਰਹੀ ਬਿਜਲੀ ਮੰਗ ਨੂੰ ਦੇਖਦਿਆਂ ਪੀਐਸਪੀਸੀਐੱਲ ਨੇ ਇਸਦੀ ਬਚਤ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੀਐਸਪੀਸੀਐੱਲ ਅਧਿਕਾਰੀ ਵਿਦਿਅਕ ਅਦਾਰਿਆਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੋੜ ਅਨੁਸਾਰ ਹੀ ਬਿਜਲੀ ਦੀ ਵਰਤੋਂ ਕਰ ਲਈ ਪ੍ਰੇਰਿਤ ਕਰ ਰਹੇ ਹਨ। ਐਕਸੀਅਨ ਤੋਂ ਲੈ ਕੇ ਐਸਡੀਓ ਰੈਂਕ ਤੱਕ ਦੇ ਅਧਿਕਾਰੀ ਸਕੂਲਾਂ ਕਾਲਜਾਂ ਵਿਚ ਜਾ ਕੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਬਾਰੇ ਜਾਣਕਾਰੀ ਦੇ ਰਹੇ ਹਨ।

ਪੀਐਸਪੀਸੀਐੱਲ ਵੱਲੋਂ ਪਿੰਡ ਕਲਿਆਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਪਾਵਰਕਾਮ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ, ਊਰਜਾ ਬੱਚਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੁਚੀ ਪੈਦਾ ਹੋ ਸਕੇ। ਵਿਦਿਆਰਥੀਆਂ ਨੇ ਇਨ੍ਹਾਂ ਤਕਨੀਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ। ਇਸ ਦੋਰਾਨ ਵਿਦਿਆਰਥੀਆਂ ਵੱਲੋਂ ਊਰਜਾ ਬਚਤ ਵਿਸ਼ੇ ਉੱਤੇ ਪੇਪਰ ਪੜ੍ਹੇ ਗਏ ਅਤੇ ਉਨਾਂ ਵੱਲੋਂ ਊਰਜਾ ਬੱਚਤ ਉੱਤੇ ਚਿੱਤਰ ਬਣਾਏ ਗਏ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੀ.ਐਸ.ਪੀ.ਸੀ.ਐਲ. ਵਲੋਂ ਸਨਮਾਨਿਤ ਕੀਤਾ ਗਿਆ। ਸਕੂਲ ਅਧਿਆਪਕਾ ਇੰਜ: ਅਰਪਨਜੋਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ।

ਰੋਜ਼ਾਨਾ ਵੱਧ ਰਹੀ ਹੈ ਬਿਜਲੀ ਦੀ ਮੰਗ

ਦੱਸਣਾ ਬਣਦਾ ਹੈ ਕਿ ਮਈ ਦੇ ਪਹਿਲੇ ਪੰਦਰਵਾੜੇ ਵਿੱਚ ਚੰਗੇ ਮੌਸਮ ਕਾਰਨ ਬਿਜਲੀ ਦੀ ਮੰਗ ਘੱਟ ਰਹੀ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਬਿਜਲੀ ਦੀ ਮੰਗ ਰੋਜ਼ਾਨਾ ਔਸਤਨ 1,000 ਮੈਗਾਵਾਟ ਦੀ ਦਰ ਨਾਲ ਵਧ ਰਹੀ ਹੈ। ਬੁੱਧਵਾਰ ਨੂੰ ਇਹ ਮਈ ਮਹੀਨੇ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 14 ਹਜ਼ਾਰ ਮੈਗਾਵਾਟ ਟੱਪ ਗਈ ਸੀ, ਜਿਸ ਕਰਕੇ ਕੱਟ ਕਰੀਬ 23 ਲੱਖ ਯੂਨਿਟ ਬਿਜਲੀ ਸਪਲਾਈ ਪ੍ਰਭਾਵਿਤ ਵੀ ਰਹੀ। ਵੀਰਵਾਰ ਸਵੇਰੇ ਲਗਾਤਾਰ ਦੂਜੇ ਦਿਨ ਵੱਧ ਤੋਂ ਵੱਧ ਬਿਜਲੀ ਦੀ ਮੰਗ 13,871 ਮੈਗਾਵਾਟ ਤੱਕ ਪਹੁੰਚ ਗਈ। ਬਿਜਲੀ ਦੀ ਕੁੱਲ ਸਪਲਾਈ 2,770 ਲੱਖ ਯੂਨਿਟ ਸੀ, ਜਿਸ ਵਿੱਚ 965 ਲੱਖ ਯੂਨਿਟ ਥਰਮਲ, 118 ਲੱਖ ਯੂਨਿਟ ਹਾਈਡਲ ਅਤੇ 1,602 ਲੱਖ ਯੂਨਿਟ ਨਾਰਦਰਨ ਗ੍ਰਿਡ ਤੋਂ ਪ੍ਰਾਪਤ ਕੀਤੇ ਗਏ। ਦਿਨ ਦੇ ਤਾਪਮਾਨ ਵਿੱਚ ਹੋਏ ਵਾਧੇ ਦਰਮਿਆਨ, ਵੀਰਵਾਰ ਸਵੇਰੇ ਲਗਾਤਾਰ ਦੂਜੇ ਦਿਨ ਬਿਜਲੀ ਦੀ ਮੰਗ ਤੇਜ਼ੀ ਨਾਲ ਵਧੀ। ਦੁਪਹਿਰ ਤੋਂ ਪਹਿਲਾਂ ਕਰੀਬ 10 ਵਜੇ ਵੱਧ ਤੋਂ ਵੱਧ ਮੰਗ 13,828 ਮੈਗਾਵਾਟ ਸੀ। ਰੋਪੜ ਥਰਮਲ ਪਲਾਂਟ ਦੇ 2, ਲਹਿਰਾ ਮੁਹੱਬਤ ਦੇ 3 ਅਤੇ ਗੋਇੰਦਵਾਲ ਸਾਹਿਬ ਦੇ 2 ਯੂਨਿਟ ਅੱਧੀ ਸਮਰੱਥਾ (ਹਾਫ ਲੋਡ) ‘ਤੇ ਚੱਲ ਰਹੇ ਹਨ। ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਸਾਲਾਨਾ ਰੱਖ-ਰਖਾਅ ਕਾਰਨ ਬੰਦ ਹੈ, ਜਿਸ ਦੇ 26 ਮਈ ਤੱਕ ਚਾਲੂ ਹੋਣ ਦੀ ਉਮੀਦ ਹੈ।

PSPCL s Savings Campaign Begins Amid Rising Electricity Demand


Recommended News
Trending
Just Now