ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜੂਨ 1984 ਘੱਲੂਘਾਰਾ ਯਾਦਗਾਰ ਸਮਾਗਮ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
June 5, 2026
June-1984-Ghallughara-Memorial-C

Punjab Speaks Team / Punjab

ਅੰਮ੍ਰਿਤਸਰ 05 ਜੂਨ 2026 :ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 6 ਜੂਨ ਨੂੰ ਮਨਾਏ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮਾਂ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਪਾਠਾਂ ਦੀ ਅਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਟੇਕ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਬੇਹੱਦ ਪੀੜਾਦਾਇਕ ਯਾਦਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਗਏ ਫੌਜੀ ਹਮਲੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਅਨੇਕਾਂ ਸਿੱਖਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਨੁਕਸਾਨੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਂਦਾ ਹੈ।

ਐਡਵੋਕੇਟ ਧਾਮੀ ਨੇ ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਮਾਮਲਿਆਂ ਸਬੰਧੀ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

June 1984 Ghallughara Memorial Ceremony Sri Akhand Path Sahib Begins At Sri Akal Takht Sahib Dhami Demands Release Of Imprisoned Sikhs


Recommended News
Trending
Just Now