ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
June 9, 2026
Hearing-On-Sanjeev-Arora-s-Bail-

Punjab Speaks Team / Punjab

ਚੰਡੀਗੜ੍ਹ, 09 ਜੂਨ 2026 :ਗੁਰੂਗ੍ਰਾਮ ਦੀ PMLA ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੇ ਹਾਈ-ਪ੍ਰੋਫਾਈਲ ਮਨੀ ਲਾਂਡਰਿੰਗ ਮਾਮਲੇ ‘ਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਪੂਰੀ ਹੋ ਗਈ ਹੈ। ਈ ਡੀ ਅਤੇ ਸੰਜੀਵ ਅਰੋੜਾ ਦੇ ਵਕੀਲਾਂ ਦੀ ਬਹਿਸ ਵੀ ਪੂਰੀ ਹੋ ਗਈ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ (reserved) ਰੱਖ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਸ਼ੁੱਕਰਵਾਰ 12 ਜੂਨ ਨੂੰ ਹੋਵੇਗੀ। ਹੁਣ 12 ਜੂਨ ਨੂੰ ਅਦਾਲਤ ਵੱਲੋਂ ਜ਼ਮਾਨਤ ‘ਤੇ ਅੰਤਿਮ ਫੈਸਲਾ ਸੁਣਾਇਆ ਜਾ ਸਕਦਾ ਹੈ।

ਇਹ ਵੀ ਦੱਸ ਦਈਏ ਕਿ 12 ਜੂਨ ਨੂੰ ਹੀ ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ ਦੀ ਮਿਆਦ ਵੀ ਖਤਮ ਹੋ ਰਹੀ ਹੈ, ਜਿਸ ਕਾਰਨ 12 ਜੂਨ ਦੀ ਸੁਣਵਾਈ ਹੋਰ ਵੀ ਮਹੱਤਵਪੂਰਨ ਬਣ ਗਈ ਹੈ। ਫਿਲਹਾਲ ਮਾਮਲਾ ਫੈਸਲੇ ਦੇ ਇੰਤਜ਼ਾਰ ਵਾਲੀ ਸਟੇਜ ‘ਤੇ ਹੈ, ਨਾ ਤਾਂ ਜ਼ਮਾਨਤ ਮਨਜ਼ੂਰ ਹੋਈ ਹੈ ਤੇ ਨਾ ਹੀ ਰੱਦ, ਅੰਤਿਮ ਫੈਸਲਾ ਅਗਲੀ ਤਾਰੀਖ ‘ਤੇ ਆ ਸਕਦਾ ਹੈ।

ਇਹ ਮਾਮਲਾ PMLA ਤਹਿਤ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਈ ਡੀ ਕਰ ਰਹੀ ਹੈ। ਦਰਅਸਲ ED ਨੇ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਹ ਜਾਂਚ PMLA (Prevention of Money Laundering Act) ਤਹਿਤ ਹੋ ਰਹੀ ਹੈ। ਜਾਂਚ ਦੌਰਾਨ ED ਨੂੰ ਸੰਜੀਵ ਅਰੋੜਾ ਨਾਲ ਜੁੜੇ ਕੁਝ ਵਿੱਤੀ ਲੈਣ-ਦੇਣਾਂ ਅਤੇ ਦਸਤਾਵੇਜ਼ਾਂ ‘ਤੇ ਸ਼ੱਕ ਹੋਇਆ ਕਿ ਕੁਝ ਰਕਮਾਂ ਗਲਤ ਤਰੀਕੇ ਨਾਲ ਘੁਮਾਈਆਂ ਗਈਆਂ ਹੋ ਸਕਦੀਆਂ ਹਨ। ਇਸ ਦੇ ਆਧਾਰ ‘ਤੇ ED ਨੇ Sanjeev Arora ਨੂੰ ਗ੍ਰਿਫਤਾਰ ਕੀਤਾ ਸੀ। ED ਵੱਲੋਂ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਵਿਚਾਰਧੀਨ ਹੈ।

Hearing On Sanjeev Arora s Bail Application Completed Court Reserves Decision


Recommended News
Trending
Just Now