June 17, 2026
Punjab Speaks Team / Punjab
ਫਤਹਿਗੜ੍ਹ ਸਾਹਿਬ, 17 ਜੂਨ
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਸਿਵ ਰਵੀਜ਼ਨ (ਐਸ.ਆਈ.ਆਰ) ਦੇ ਸਬੰਧ ਵਿਚ ਵਿਧਾਨ ਸਭਾ ਚੋਣ ਹਲਕਾ ਬਸੀ ਪਠਾਣਾਂ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫਸਰਾਂ ਨੂੰ ਜ਼ਿਲ੍ਹਾ ਪੱਧਰੀ ਅਤੇ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਬੀਐਲ.ਓ ਐਪ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਇਨੂਮੀਰੇਸ਼ਨ ਫਾਰਮ ਅਤੇ ਬੀ.ਐਲ.ਓ ਐਪ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਐਸ.ਆਈ.ਆਰ ਦੋਰਾਨ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਪੇਸ਼ ਨਾ ਆਵੇ ।
ਜ਼ਿਲ੍ਹਾ ਚੋਣ ਅਫਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਐਸ.ਆਈ.ਆਰ ਦੀ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਹੈ ਕਿ ਹਰੇਕ ਬੀ.ਐਲ.ਓ ਵੋਟਰਾਂ ਦੇ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਦੇਵੇਗਾ ਅਤੇ ਉਨ੍ਹਾਂ ਤੋਂ ਸਬੰਧਤ ਫਾਰਮ ਵਿਚ ਡਾਟਾ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੀਕਿਰਿਆ ਦੌਰਾਨ ਬੀ.ਐਲ.ਓਜ਼ ਵੱਲੋਂ ਗਣਨਾ ਫਾਰਮ ਪ੍ਰਾਪਤ ਕਰਨ ਲਈ ਘਰ-ਘਰ ਸਰਵੇ ਦੌਰਾਨ ਤਿੰਨ ਵਾਰ ਦੌਰਾ ਕੀਤਾ ਜਾਵੇਗਾ।
ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਹਲਕਾ ਪੱਧਰ 'ਤੇ ਵੱਖ-ਵੱਖ ਟੀਮਾਂ ਅਤੇ ਨੋਡਲ ਅਫ਼ਸਰਾਂ ਦਾ ਗਠਨ ਕੀਤਾ ਗਿਆ ਹੈ ਅਤੇ ਲੋਕਾਂ ਦੀ ਸੁਵਿਧਾ ਲਈ ਜਿਲ੍ਹਾ ਪੱਧਰ ਤੇ ਹੈਲਪ ਡੈਸਕ ਅਤੇ ਚੋਣ ਹਲਕਾ ਪੱਧਰ ਤੇ ਫੈਸੀਲੀਟੇਸ਼ਨ ਸੈਂਟਰ ਵੀ ਬਣਾਏ ਗਏ ਹਨ । ਇਸ ਤੋਂ ਇਲਾਵਾ ਟੋਲ ਫ੍ਰੀ ਨੰ.1950 ਤੇ ਤਾਲਮੇਲ ਕਰਕੇ ਚੋਣਾਂ ਅਤੇ ਐਸ.ਆਈ.ਆਰ. ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਤਾਂ ਜੋ ਐਸ.ਆਈ.ਆਰ 2026 ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਟਰੇਨਿੰਗ ਵਿਚ ਬੂਥ ਲੈਵਲ ਅਫ਼ਸਰਾਂ ਨਾਲ ਨਾਗਰਿਕਾਂ, ਐਨ.ਆਈ.ਆਰ, ਮਾਈਗ੍ਰੇਟ, ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੇ ਇਨਿਊਮੇਰੇਸ਼ਨ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਦੀ ਜਾਣਕਾਰੀ ਦੇਣ ਅਤੇ ਪਿਛਲੇ ਰਿਕਾਰਡ 'ਚੋਂ ਵੋਟ ਦੀ ਭਾਲ ਜਾਂ ਲਿੰਕ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਟਰੇਨਿੰਗ ਦੌਰਾਨ ਬੂਥ ਲੈਵਲ ਅਫਸਰਾਂ ਨੂੰ ਬੀ.ਐਲ.ਓ.ਐਪ ਲਿੰਕ ਬਾਰੇ ਵੀ ਜਾਣਕਾਰੀ ਦਿੱਤੀ ਗਈ।
District Level Master Trainers Imparted Training On SIR To Supervisors And Booth Level Officers