ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਨੂੰ ਬੀ.ਐਲ.ਓ. ਐਪ ਦੀ ਵਰਤੋਂ ਸਬੰਧੀ ਦਿੱਤੀ ਤਕਨੀਕੀ ਸਿਖਲਾਈ
June 17, 2026
Technical-Training-Provided-To-S

Punjab Speaks Team / Punjab

ਮਾਲੇਰਕੋਟਲਾ, 17 ਜੂਨ:

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਸਥਾਨਕ ਪੰਜਾਬ ਉਰਦੂ ਐਕਾਦਮੀ ਵਿਖੇ ਜ਼ਿਲ੍ਹੇ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਲਈ ਬੀ.ਐਲ.ਓ ਐਪ (ECINet) ਸਬੰਧੀ ਇੱਕ ਤਕਨੀਕੀ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਚੋਣ ਪ੍ਰਕਿਰਿਆ ਨਾਲ ਜੁੜੇ ਸੁਪਰਵਾਈਜ਼ਰਾਂ ਨੂੰ ਐਪ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਅਤੇ ਮਾਡਿਊਲਾਂ ਬਾਰੇ ਜਾਣੂ ਕਰਵਾਉਣਾ ਸੀ ਤਾਂ ਜੋ ਫੀਲਡ ਪੱਧਰ ’ਤੇ ਕੰਮ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।

ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫ਼ਸਰ ਕਮ ਨੋਡਲ ਅਫ਼ਸਰ ਆਈ.ਟੀ.ਹੈਲਪ ਡੈਸਕ ਇੰਜ.ਸ਼ਾਇਨ ਕਮਲ ਵਲੋਂ ਟਰੈਨਿੰਗ ਸੈਸ਼ਨ ਦੌਰਾਨ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਨੂੰ ਬੀ.ਐਲ.ਓ. ਐਪ ਦੇ ਵੱਖ-ਵੱਖ ਮਾਡਿਊਲਾਂ ਦੀ ਵਰਤੋਂ, ਵੋਟਰ ਡਾਟਾ ਦੀ ਤਸਦੀਕ, ਜਾਣਕਾਰੀ ਅਪਡੇਟ ਕਰਨ, ਆਨਲਾਈਨ ਰਿਪੋਰਟਿੰਗ ਅਤੇ ਨਿਗਰਾਨੀ ਸਬੰਧੀ ਪ੍ਰਕਿਰਿਆਵਾਂਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਐਪ ਦੀ ਵਰਤੋਂ ਦੌਰਾਨ ਆਉਣ ਵਾਲੀਆਂ ਸੰਭਾਵਿਤ ਤਕਨੀਕੀ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਦੱਸਿਆ ।

ਅਧਿਕਾਰੀਆਂ ਨੇ ਦੱਸਿਆ ਕਿ ਐਪ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਨਾਲ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਅਤੇ ਮਾਸਟਰ ਟ੍ਰੇਨਰ ਇਸ ਸਿਖਲਾਈ ਰਾਹੀਂ ਪ੍ਰਾਪਤ ਕੀਤੇ ਜਾਣਕਾਰੀ ਨੂੰ ਬੂਥ ਪੱਧਰ ਦੇ ਅਧਿਕਾਰੀਆਂ (ਬੀ.ਐਲ.ਓਜ਼) ਤੱਕ ਪਹੁੰਚਾਉਣਗੇ, ਜਿਸ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀਆਂ ਗਤੀਵਿਧੀਆਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਦਦ ਮਿਲੇਗੀ।

ਟਰੈਨਿੰਗ ਦੌਰਾਨ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਨੂੰ ਸਮਾਬੱਧ ਤਰੀਕੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

Technical Training Provided To Supervisors And Master Trainers For Special Intensive Revision 2026 On The Use Of BLO App


Recommended News
Trending
Just Now