ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮਹੀਨੇਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ, ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ
June 19, 2026
During-The-Monthly-Meeting-Of-Th

Punjab Speaks Team / Punjab

ਚਲਾਇਆਜਾਵੇਗਾ-ਵਿਰਾਜਐਸ.ਤਿੜਕੇ

ਮਾਲੇਰਕੋਟਲਾ, 19ਜੂਨ:

ਪੰਜਾਬ ਸਰਕਾਰ ਦੀਯੁੱਧ ਨਸ਼ਿਆਂ ਵਿਰੁੱਧਮੁਹਿੰਮ ਨੂੰ ਜ਼ਮੀਨੀ ਪੱਧਰਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ)ਮਕੈਨਿਜ਼ਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਲੇਰਕੋਟਲਾ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ ਅਭਿਆਨ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ .ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਇਸ ਮੰਤਵ ਦੀ ਪ੍ਰਾਪਤੀ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਾਂਝੇ ਯਤਨਾਂ ਨਾਲ ਕੰਮ ਕਰਨ ਦੀ ਲੋੜ ਹੈ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਤਿਆਰ ਕੀਤੀ ਜਾਣ ਵਾਲੀ ਕਾਰਜ ਯੋਜਨਾ ਵਿੱਚ ਰੋਕਥਾਮ,ਜਾਗਰੂਕਤਾ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਦੇ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨਾਲ ਹਰ ਪੱਧਰਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ

ਡਿਪਟੀ ਕਮਿਸ਼ਨਰ ਨੇ ਵਿੱਦਿਅਕ ਸੰਸਥਾਵਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜਤੇ ਜ਼ੋਰ ਦਿੰਦਿਆਂ ਹਦਾਇਤ ਕੀਤੀ ਕਿ ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ,ਵਰਕਸ਼ਾਪਾਂ ਅਤੇ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਕਾਰਵਾਈਆਂ ਦਾ ਜਾਇਜ਼ਾ ਵੀ ਲਿਆ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤ ਮਾਲੇਰਕੋਟਲਾ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਵਿਭਾਗ ਇਕਜੁੱਟ ਹੋ ਕੇ ਮਿਸ਼ਨ ਮੋਡ ਵਿੱਚ ਕੰਮ ਕਰਨ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ

ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ,ਸਹਾਇਕ ਕਮਿਸ਼ਨਰ ਮਨਦੀਪ ਕੌਰ,ਡੀ.ਐਸ.ਪੀ (ਐਨ.ਡੀ.ਪੀ.ਐਸ.)ਯਾਦਵਿੰਦਰ ਸਿੰਘ,ਮਾਨਸਿਕ ਰੋਗਾਂ ਦੇ ਮਾਹਿਰ ਡਾ.ਅਸ਼ੋਕ,ਖੇਤੀਬਾੜੀ ਵਿਕਾਸ ਅਫ਼ਸਰ ਲਾਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ,ਜ਼ਿਲਾ ਡਰੱਗ ਇੰਸਪੈਕਟਰ,ਆਬਕਾਰੀ ਅਫਸਰ ਲਖਮੀਰ ਚੰਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ

During The Monthly Meeting Of The Narco Coordination Centre ANCORD Mechanism The Deputy Commissioner Reviewed The Ongoing Activities Against Drugs Emphasised On Working In Coordination


Recommended News
Trending
Just Now