June 23, 2026
Punjab Speaks Team / Punjab
ਜਲੰਧਰ :ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਇੱਕ ਨਾਮਵਰ ਕੋਚਿੰਗ ਸੈਂਟਰ 'ਚ ਵਾਪਰੇ ਭਿਆਨਕ ਅਗਨੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਿਲ ਕੰਬਾਊ ਹਾਦਸੇ 'ਚ ਆਪਣੀਆਂ ਅੱਖਾਂ 'ਚ ਵੱਡੇ ਸੁਪਨੇ ਲੈ ਕੇ ਪੜ੍ਹਨ ਆਏ ਕਈ ਹੋਣਹਾਰ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਅਸਹਿ ਕਹਿਰ ਤੋਂ ਬਾਅਦ ਜਿੱਥੇ ਪੀੜਤ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਹਰ ਸੰਵੇਦਨਸ਼ੀਲ ਨਾਗਰਿਕ ਦੀ ਅੱਖ ਨਮ ਹੈ। ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਮ੍ਰਿਤਕ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।
CM ਮਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ, ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ
ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਖਾਸ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਮ੍ਰਿਤਕ ਵਿਦਿਆਰਥੀਆਂ ਦੀਆਂ ਤਸਵੀਰਾਂ ਦਾ ਇਕ ਕੋਲਾਜ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ CM ਮਾਨ ਨੇ ਲਿਖਿਆ ਹੈ, ''ਲਖਨਊ ਦੇ ਇੱਕ ਕੋਚਿੰਗ ਸੈਂਟਰ 'ਚ ਹੋਏ ਭਿਆਨਕ ਅਗਨੀਕਾਂਡ ਦੀ ਖ਼ਬਰ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਹੈ। ਇਸ ਦਰਦਨਾਕ ਹਾਦਸੇ 'ਚ ਆਪਣੀ ਜਾਨ ਗਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ।
ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਅਸਹਿ ਕਹਿਰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ 'ਚ ਸਾਡੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।''
ਸੁਰੱਖਿਆ ਪ੍ਰਬੰਧਾਂ 'ਤੇ ਉੱਠੇ ਵੱਡੇ ਸਵਾਲ
CM Bhagwant Mann s Emotional Post On Lucknow Accident Said It Is Extremely Sad That Talented People Who Went To Fulfill Their Dreams Have Passed Away Like This I Stand With The Families