ਹਰਪ੍ਰੀਤ ਸਿੰਘ ਸੂਦਨ ਦੀ ਚੰਡੀਗੜ੍ਹ ਵਿੱਚ ਸਕੱਤਰ ਵਜੋਂ ਤਿੰਨ ਸਾਲਾਂ ਲਈ ਨਿਯੁਕਤੀ, ਕੇਂਦਰ ਵੱਲੋਂ ਡੈਪੂਟੇਸ਼ਨ ਮਨਜ਼ੂਰ    15 ਸਾਲਾਂ ਦੀ ਉਡੀਕ ਖ਼ਤਮ: ਸੀਆਰਪੀਐੱਫ ਦੇ 250 ਤੋਂ ਵੱਧ ਅਧਿਕਾਰੀਆਂ ਨੂੰ ਮਿਲੀ ਪਹਿਲੀ ਤਰੱਕੀ    ਬੇਅਦਬੀ ਕਾਨੂੰਨ ‘ਚ ਸੋਧ ਲਾਜ਼ਮੀ: ਜਥੇਦਾਰ ਗੜਗੱਜ ਵੱਲੋਂ ਇੱਕ ਮਹੀਨੇ ਅੰਦਰ ਤਬਦੀਲੀਆਂ ਲਾਗੂ ਕਰਨ ਦੇ ਨਿਰਦੇਸ਼    ਇਕਪਾਸੜ ਪਿਆਰ ’ਚ ਨੌਜਵਾਨ ਨੇ ਖਿੜਕੀ ਤੋਂ ਪਾਈਪ ਪਾ ਕੇ ਲੜਕੀ ਦੇ ਕਮਰੇ ’ਚ ਪੈਟਰੋਲ ਛਿੜਕ ਕੇ ਲਗਾਈ ਅੱਗ    ਸਾਜ਼ਿਸ਼ ਦੇ ਪਰਦੇ ਹਟੇ: ਵਿਆਹੀ ਰਿਸ਼ਤੇ ਤੋਂ ਪਹਿਲਾਂ ਹੀ ਘਾਤਕ ਯੋਜਨਾ ਨਾਲ ਕੇਤਨ ਅਗਰਵਾਲ ਦੀ ਹੱਤਿਆ ਦਾ ਖੁਲਾਸਾ    ਪੈਸਿਆਂ ਦੇ ਵਿਵਾਦ ਨੇ ਲਿਆ ਹਿੰਸਕ ਰੂਪ: ਤਰਨਤਾਰਨ ਦੇ ਪਿੰਡ ਬੈਂਕਾ ਵਿੱਚ ਘਰ ’ਤੇ ਹਮਲਾ, ਦਸ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ    ਮੋਗਾ ਦੇ ਪਿੰਡ ਕਪੂਰੇ ਨੇੜੇ ਅਵਾਰਾ ਕੁੱਤਿਆਂ ਦੇ ਹਮਲੇ ਵਿੱਚ ਮਜ਼ਦੂਰ ਦੀ ਜਾਨ ਗਈ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ    ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ    ਅਕਾਲ ਤਖ਼ਤ ਸਾਹਿਬ ਪੇਸ਼ੀ ਤੋਂ ਪਹਿਲਾਂ ਸਿਆਸੀ ਸਰਗਰਮੀ ਤੇਜ਼: ਆਪ ਵਿਧਾਇਕਾਂ ਨੇ ਆਦੇਸ਼ ਦੀ ਪਾਲਣਾ ਦਾ ਦਿੱਤਾ ਭਰੋਸਾ    ਸੀਲ ਸੁਰੱਖਿਅਤ ਹੋਣ ਕਾਰਨ ਰੇਲਵੇ ਨੂੰ ਜ਼ਿੰਮੇਵਾਰ ਨਾ ਮੰਨਣ ਦਾ ਫੈਸਲਾ, ਬੀਮਾ ਕੰਪਨੀ ਦੀ ਅਪੀਲ ਰੱਦ   
ਪੰਜਾਬ 'ਚ ਕਰਜ਼ੇ 'ਤੇ ਘਮਸਾਨ, 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਸਰਕਾਰ ਲਵੇਗੀ 13,900 ਕਰੋੜ ਦਾ ਕਰਜ਼; ਵਿਰੋਧੀ ਧਿਰ ਨੇ ਬਣਾਇਆ ਮੁੱਦਾ
June 29, 2026
Debt-Tussle-In-Punjab-Government

Punjab Speaks Team / Punjab

ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੀ ਦੂਜੀ ਤਿਮਾਹੀ ਵਿੱਚ 13,900 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਜਾਵੇਗਾ। ਰਿਜ਼ਰਵ ਬੈਂਕ ਆਫ਼ ਇੰਡੀਆ (RBI) ਵੱਲੋਂ 2026 ਦੀ ਜੁਲਾਈ-ਸਤੰਬਰ ਤਿਮਾਹੀ ਦੌਰਾਨ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾਂ ਮਾਰਕੀਟ ਵਿੱਚੋਂ ਕਰਜ਼ਾ ਚੁੱਕਣ ਲਈ ਜਾਰੀ ਕੀਤੇ ਗਏ ਸੰਕੇਤਕ ਕੈਲੰਡਰ (Indicative Calendar) ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਨੇ ਪਹਿਲੀ ਤਿਮਾਹੀ ਦੌਰਾਨ 9,500 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੀ ਯੋਜਨਾ ਬਣਾਈ ਸੀ, ਪਰ ਸੂਬਾ ਸਰਕਾਰ ਨੇ ਤਕਰੀਬਨ 7,800 ਕਰੋੜ ਰੁਪਏ ਦਾ ਹੀ ਕਰਜ਼ਾ ਲਿਆ। ਧਿਆਨ ਰਹੇ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਹਰ ਸਕੀਮ ਨੂੰ ਵਿੱਤੀ ਤੌਰ 'ਤੇ ਮਜ਼ਬੂਤ (Boost) ਕਰਨਾ ਚਾਹੁੰਦੀ ਹੈ।

'ਮਾਵਾਂ ਧੀਆਂ ਦਾ ਸਤਿਕਾਰ ਯੋਜਨਾ' 1 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੇ ਲਈ ਮੌਜੂਦਾ ਵਿੱਤੀ ਸਾਲ 'ਚ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ 'ਚ ਵਿਰੋਧੀ ਪਾਰਟੀਆਂ ਨੇ ਕਰਜ਼ੇ ਦੇ ਮੁੱਦੇ 'ਤੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਕਰਜ਼ੇ ਨੂੰ ਚੋਣ ਮੁੱਦਾ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ।

ਦੂਜੀ ਤਿਮਾਹੀ 'ਚ ਪੰਜਾਬ ਸਰਕਾਰ ਚੁੱਕੇਗੀ ਕਰੋੜਾਂ ਦਾ ਕਰਜ਼

ਜਾਣਕਾਰੀ ਮੁਤਾਬਕ ਦੂਜੀ ਤਿਮਾਹੀ ਵਿੱਚ ਪੰਜਾਬ ਸਰਕਾਰ ਜੁਲਾਈ ਮਹੀਨੇ ਦੌਰਾਨ 5,500 ਕਰੋੜ ਰੁਪਏ ਦਾ ਕਰਜ਼ਾ ਚੁੱਕੇਗੀ। ਇਸੇ ਤਰ੍ਹਾਂ, ਸਰਕਾਰ ਅਗਸਤ ਮਹੀਨੇ ਵਿੱਚ 3,500 ਕਰੋੜ ਰੁਪਏ ਅਤੇ ਸਤੰਬਰ ਮਹੀਨੇ ਵਿੱਚ 4,000 ਕਰੋੜ ਰੁਪਏ ਦਾ ਕਰਜ਼ਾ ਚੁੱਕੇਗੀ। ਇਹ ਕਰਜ਼ਾ ਮੁੱਖ ਤੌਰ 'ਤੇ ਯੋਜਨਾਬੱਧ ਅਤੇ ਵਿਕਾਸ ਪ੍ਰੋਜੈਕਟਾਂ ਲਈ ਪੂੰਜੀਗਤ ਖਰਚੇ (Capital Expenditure) ਵਜੋਂ ਚੁੱਕਿਆ ਜਾ ਰਿਹਾ ਹੈ।

RBI ਮੁਤਾਬਕ ਦੂਜੀ ਤਿਮਾਹੀ ਦੌਰਾਨ ਦੇਸ਼ ਦੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੁੱਲ 3.18 ਲੱਖ ਕਰੋੜ ਰੁਪਏ ਇਕੱਠੇ ਕੀਤੇ ਜਾਣੇ ਹਨ, ਜਿਸ ਵਿੱਚ ਪੰਜਾਬ ਦਾ ਹਿੱਸਾ 4.35 ਫੀਸਦੀ ਹੈ। ਆਰਬੀਆਈ ਦੇ ਅੰਕੜਿਆਂ ਅਨੁਸਾਰ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੌਰਾਨ ਗੁਆਂਢੀ ਰਾਜ ਹਰਿਆਣਾ ਦੀ ਸਰਕਾਰ 19,000 ਕਰੋੜ ਰੁਪਏ ਦਾ ਕਰਜ਼ਾ ਚੁੱਕੇਗੀ, ਜਦੋਂ ਕਿ ਹਿਮਾਚਲ ਪ੍ਰਦੇਸ਼ ਸਰਕਾਰ 2,100 ਕਰੋੜ ਰੁਪਏ ਦਾ ਲੋਨ ਲਵੇਗੀ।

ਧਿਆਨ ਰਹੇ ਕਿ ਸਾਲ 2022 ਵਿੱਚ ਪੰਜਾਬ ਦਾ ਕੁੱਲ ਕਰਜ਼ਾ 2.82 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਸੀ, ਜਦੋਂ ਕਿ 31 ਮਾਰਚ 2027 ਤੱਕ ਇਸ ਕਰਜ਼ੇ ਦੇ 4.47 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਵਿਰਾਸਤ ਵਿੱਚ ਮਿਲੇ ਕਰਜ਼ੇ ਨੂੰ ਚੁਕਾਉਣ ਲਈ ਹੀ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ

ਉਹ ਵਿੱਤੀ ਸੁਧਾਰਾਂ ਦੀ ਵੀ ਗੱਲ ਕਰਦੇ ਹਨ। ਇਹ ਤਰਕ ਵੀ ਦਿੱਤਾ ਜਾਂਦਾ ਹੈ ਕਿ ਉਹ ਤੈਅ ਕੀਤੀ ਗਈ ਸੀਮਾ ਦੇ ਅੰਦਰ ਹੀ ਕਰਜ਼ਾ ਲੈ ਰਹੇ ਹਨ। 'ਮਾਵਾਂ ਧੀਆਂ ਦਾ ਸਤਿਕਾਰ ਯੋਜਨਾ' ਤੋਂ ਇਲਾਵਾ ਪੰਜਾਬ ਸਰਕਾਰ 'ਮੇਰੀ ਰਸੋਈ ਸਕੀਮ' ਤਹਿਤ ਹਰ ਘਰ ਵਿੱਚ ਮੁਫ਼ਤ ਰਾਸ਼ਨ ਵੀ ਭੇਜ ਰਹੀ ਹੈ। 15 ਅਗਸਤ ਤੋਂ ਸਰਪੰਚਾਂ ਨੂੰ ਮਾਨਭੱਤਾ (ਸੈਲਰੀ) ਮਿਲਣਾ ਸ਼ੁਰੂ ਹੋਣ ਨਾਲ ਸਲਾਨਾ ਖਰਚਾ ਕਰੀਬ 158 ਕਰੋੜ ਰੁਪਏ ਹੋਰ ਵਧਣ ਵਾਲਾ ਹੈ।

Debt Tussle In Punjab Government Will Take Loan Of 13 900 Crores For Mother Daughters Respect Scheme Opposition Raises Issue


Recommended News
Punjab Speaks ad image
Trending
Just Now