June 29, 2026
Punjab Speaks Team / Punjab
ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜਾ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸ਼ਰਾਬ ਪੀ ਕੇ ਜਾਂਦਾ ਹੋਵੇ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਸ਼ੇ ਦੀ ਹਾਲਤ ਵਿੱਚ ਪਹੁੰਚਿਆ ਹੋਵੇ, ਆਪਣੀ ਮਾਂ ਦੀ ਝੂਠੀ ਸਹੁੰ ਖਾਂਦਾ ਹੋਵੇ ਅਤੇ ਸੰਸਦ ਤੇ ਵਿਧਾਨ ਸਭਾ ਵਿੱਚ ਸਹੁੰ ਚੁੱਕ ਕੇ ਵੀ ਉਸ ਦਾ ਸਤਿਕਾਰ ਨਾ ਕਰਦਾ ਹੋਵੇ, ਉਹ ਕਦੇ ਵੀ ਗੁਰੂ ਘਰ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਨਹੀਂ ਹੋ ਸਕਦਾ।
ਮਜੀਠੀਆ ਨੇ ਕਹਿ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਪਣੀ ਮਰਿਆਦਾ, ਫ਼ਲਸਫ਼ਾ ਅਤੇ ਆਦੇਸ਼ ਹਨ, ਪਰ "ਪੰਥ ਵਿਰੋਧੀ" ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਹੀਂ ਮੰਨਦੇ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਗੁਰੂ ਘਰ ਦੀ ਮਰਿਆਦਾ ਦਾ ਸਤਿਕਾਰ ਨਹੀਂ ਕਰਦੇ ਅਤੇ ਬਰਗਾੜੀ ਵਿੱਚ ਵੀ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਸੀ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਸਤਾ ਨਾ ਅਪਣਾਏ। ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਹੋਰ ਸਿੱਖ ਸੰਸਥਾਵਾਂ ਨੂੰ ਨਾਲ ਲੈ ਕੇ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ, ਜਿਸ ਨੂੰ ਪੂਰਾ ਸਮਾਜ ਪ੍ਰਵਾਨ ਕਰੇ।
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੌਜੂਦਾ ਕਾਨੂੰਨ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਨਹੀਂ ਰੁਕੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਜਿਹਾ ਕੋਈ ਕਦਮ ਨਾ ਚੁੱਕਿਆ ਜਾਵੇ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।
Bikram Majithia s Sharp Attack On CM Bhagwant Mann Said CM Mann Cannot Be Dedicated To Sri Akal Takht Sahib