ਮਾਧੋਪੁਰ ਤੋਂ ਨਾਇਬ ਸਿੰਘ ਸੈਣੀ ਦਾ ਸੰਦੇਸ਼: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਰਾਸ਼ਟਰ ਸੇਵਾ ਅਤੇ ਏਕਤਾ ਦੀ ਪ੍ਰੇਰਣਾ    ਬਹਿਬਲ ਕਲਾਂ ਗੋਲੀਕਾਂਡ ਜਾਂਚ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ, ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਆਨ ਦਰਜ ਕਰਨ ਦੀ ਅਪੀਲ    ਲੁਧਿਆਣਾ ਦੇ ਮਾਡਲ ਟਾਊਨ ਵਿੱਚ ਸਵੇਰ ਦੀ ਸੈਰ ਦੌਰਾਨ ਭਿਆਨਕ ਹਾਦਸਾ, ਔਰਤ ਦੀ ਮੌਤ, ਸਹੇਲੀ ਜ਼ਖ਼ਮੀ, ਡਰਾਈਵਰ ਫਰਾਰ    ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦਾ ਨਾਮ ਬਦਲ ਕੇ ਰੱਖਿਆ ‘ਸਤਲੁਜ’, ਲੰਬੇ ਵਿਵਾਦ ਮਗਰੋਂ ਓਟੀਟੀ ‘ਤੇ ਬਿਨਾਂ ਕਟੌਤੀ ਦੇ ਰਿਲੀਜ਼    ਲੁਧਿਆਣਾ ਵਿੱਚ ਡਾਕਟਰ ਦੇ ਘਰ ਘਰੇਲੂ ਨੌਕਰਾਣੀ ਵੱਲੋਂ ਨਕਦੀ ਤੇ ਮੋਬਾਈਲ ਚੋਰੀ ਕਰਕੇ ਫਰਾਰ, ਪੁਲਿਸ ਵੱਲੋਂ ਤਲਾਸ਼ ਤੇ ਮਾਮਲਾ ਦਰਜ    ਸਲੋਵਾਕੀਆ ਤੋਂ ਵਤਨ ਪਰਤੀ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ    ਮਲੇਸ਼ੀਆ ਵਿੱਚ ਦਿਲ ਦਾ ਦੌਰਾ ਬਣਿਆ ਮੌਤ ਦਾ ਕਾਰਨ, ਪਿੰਡ ਪੋਨਾਂ ਦੇ ਨੌਜਵਾਨ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ    ਹੈਲਮਟ ਛੋਟ 'ਤੇ ਹਾਈ ਕੋਰਟ ਦੀ ਮੋਹਰ, ਬੰਬੇ ਸਰਦਾਰਾ ਲਈ ਵਿਸ਼ੇਸ਼ ਵਿਵਸਥਾ ਨੂੰ ਸੰਵਿਧਾਨਕ ਕਰਾਰ    ਤਿੰਨ ਮਾਸੂਮ ਬੱਚਿਆਂ ਦੇ ਅੰਤਿਮ ਸੰਸਕਾਰ ਦੌਰਾਨ ਦੋਸ਼ੀ ਮਾਂ ‘ਤੇ ਲੋਕਾਂ ਦਾ ਵਿਰੋਧ, ਚਿਹਰਾ ਦੇਖਣ ਤੋਂ ਰੋਕਿਆ ਗਿਆ    ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਿੱਖਿਆ ਵਿਭਾਗ ਦਾ ਅਧਿਆਪਕ ਵਿਜੀਲੈਂਸ ਵੱਲੋਂ ਕਾਬੂ   
ਭੂਪੇਸ਼ ਬਘੇਲ ਦੇ ਆਉਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਿਆਸੀ ਤੇਵਰ, ਇਕ ਮੰਚ 'ਤੇ ਦਿਖੇ ਚੰਨੀ-ਰੰਧਾਵਾ ਸਮੇਤ ਕਈ ਦਿੱਗਜ ਨੇਤਾ
July 6, 2026
Punjab-Congress-s-Political-Mood

Punjab Speaks Team / Punjab

ਚੰਡੀਗੜ੍ਹ :ਪੰਜਾਬ ਕਾਂਗਰਸ 'ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਅੰਦਰੂਨੀ ਕਲੇਸ਼ ਦਰਮਿਆਨ ਸੋਮਵਾਰ ਨੂੰ ਪਾਰਟੀ 'ਚ ਇਕਜੁੱਟਤਾ ਦੇ ਸੰਕੇਤ ਦੇਖਣ ਨੂੰ ਮਿਲੇ। ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਏ। ਇਹ ਹਾਈਕਮਾਂਡ ਦੇ ਉਸ ਸੰਦੇਸ਼ ਦਾ ਅਸਰ ਮੰਨਿਆ ਜਾ ਰਿਹਾ ਹੈ ਜਿਸ ਵਿਚ ਸਾਰੇ ਆਗੂਆਂ ਨੂੰ ਜਥੇਬੰਦਕ ਫੈਸਲਿਆਂ 'ਤੇ ਜਨਤਕ ਬਿਆਨਬਾਜ਼ੀ ਤੋਂ ਬਚਣ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਨੇ ਇਹ ਤਸਵੀਰ ਇੰਟਰਨੈੱਟ ਮੀਡੀਆ 'ਤੇ ਸਾਂਝੀ ਕੀਤੀ ਹੈ।

ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਆਗੂਆਂ ਦੀ ਗੱਲ ਸੁਣੀ ਜਾਵੇਗੀ ਪਰ ਜਥੇਬੰਦੀ ਨਾਲ ਸਬੰਧਤ ਫੈਸਲਿਆਂ ਤੇ ਨਵੀਆਂ ਨਿਯੁਕਤੀਆਂ ਬਾਰੇ ਅੰਤਿਮ ਫੈਸਲਾ ਪਾਰਟੀ ਲੀਡਰਸ਼ਿਪ ਵੱਲੋਂ ਹੀ ਲਿਆ ਜਾਵੇਗਾ। ਇਸ ਸੰਦੇਸ਼ ਨੂੰ ਲੈ ਕੇ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਅਗਲੇ ਪੰਜ ਦਿਨ ਸੂਬੇ 'ਚ ਰਹਿ ਕੇ ਪਾਰਟੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ ਤੇ ਜਥੇਬੰਦੀ ਦੀ ਸਥਿਤੀ ਦਾ ਜਾਇਜ਼ਾ ਲੈਣਗੇ।

ਜ਼ਿਕਰਯੋਗ ਹੈ ਕਿ ਬੀਤੀ 3 ਜੁਲਾਈ ਨੂੰ ਮੋਰਿੰਡਾ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਮਰਥਕਾਂ, ਸਾਬਕਾ ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਾਉਣ ਦੇ ਫੈਸਲੇ 'ਤੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਚੰਨੀ ਸਮਰਥਕ ਆਗੂਆਂ ਨੇ ਜਥੇਬੰਦੀ 'ਚ ਵਿਆਪਕ ਤਬਦੀਲੀਆਂ ਦੀ ਮੰਗ ਉਠਾਈ ਸੀ ਅਤੇ ਕਾਂਗਰਸ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਜਥੇਬੰਦਕ ਸੂਚੀ ’ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਇਸ ਘਟਨਾ ਤੋਂ ਬਾਅਦ ਸੂਬਾ ਕਾਂਗਰਸ ਵਿੱਚ ਧੜੇਬੰਦੀ ਸਾਹਮਣੇ ਆ ਗਈ ਸੀ।

ਹਾਲਾਂਕਿ ਹੁਣ ਬਘੇਲ ਦੇ ਦੌਰੇ ਤੋਂ ਪਹਿਲਾਂ ਆਗੂਆਂ ਦਾ ਬਦਲਿਆ ਰਵੱਈਆ ਇਹ ਸੰਕੇਤ ਦੇ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਦੇ ਦਖਲ ਤੋਂ ਬਾਅਦ ਮਤਭੇਦਾਂ ਨੂੰ ਜਨਤਕ ਮੰਚ ਤੋਂ ਦੂਰ ਰੱਖਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਕਾਂਗਰਸ ਲੀਡਰਸ਼ਿਪ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਜਥੇਬੰਦੀ ਨੂੰ ਇਕਜੁੱਟ ਕਰਨ ਤੇ ਵਰਕਰਾਂ 'ਚ ਸਕਾਰਾਤਮਕ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ਵਿਚ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਲਈ ਭੁਪੇਸ਼ ਬਘੇਲ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਬੇਸ਼ੱਕ ਸੋਮਵਾਰ ਨੂੰ ਜਾਰੀ ਕਾਂਗਰਸੀ ਆਗੂਆਂ ਦੀ ਫੋਟੋ 'ਚ ਸੂਬਾ ਪ੍ਰਧਾਨ ਨਹੀਂ ਹਨ ਪਰ ਮੰਨਿਆ ਜਾ ਰਿਹਾ ਹੈ ਕਿ ਹਾਈਕਮਾਂਡ ਵੱਲੋਂ ਮਾਮਲੇ ਨੂੰ ਸ਼ਾਂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।


Punjab Congress s Political Mood Ahead Of Bhupesh Baghel s Arrival Several Prominent Leaders Including Channi And Randhawa Seen On The Same Stage


Recommended News
Punjab Speaks ad image
Trending
Just Now